
18 ,ਮਈ (ਸਾਰਾ ਯਹਾਂ/ਬਿਊਰੋ ਨਿਊਜ਼) :ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ। ਸਾਬਕਾ ਆਈਏਐਸ ਅਧਿਕਾਰੀ ਬੈਜਲ ਨੂੰ 31 ਦਸੰਬਰ 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਨਜੀਬ ਜੰਗ ਦੀ ਥਾਂ ਲਈ ਸੀ। ਬੈਜਲ ਅਟਲ ਬਿਹਾਰੀ ਵਾਜਪਾਈ ਦੇ ਕਾਰਜਕਾਲ ਦੌਰਾਨ ਮੁੱਖ ਸਕੱਤਰ ਸੀ।
