ਦਿੱਲੀ ਧਰਨੇ ਚ ਬੱਛੂਆਣਾ ਦੇ ਕਿਸਾਨ ਦੀ ਮੌਤ..!

0
157

ਬੁਢਲਾਡਾ, 2 ਦਸੰਬਰ (ਸਾਰਾ ਯਹਾ /ਅਮਨ ਮਹਿਤਾ)– ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਨਜਦੀਕੀ ਪਿੰਡ ਬੱਛੋਆਣਾ ਦੇ ਕਿਸਾਨ ਦੀ ਮੌਤ ਹੋ ਗਈ ਹੈ। ਹਾਸਲ ਹੋਈ ਜਾਣਕਾਰੀ ਅਨੁਸਾਰ ਬਹਾਦਰਗੜ੍ਹ ਨੇੜੇ ਧਰਨੇ ‘ਚ ਸ਼ਾਮਿਲ ਗੁਰਜੰਟ ਸਿੰਘ (60) ਪੁੱਤਰ ਰਾਮ ਸਿੰਘ ਬੀਤੇ ਕੱਲ੍ਹ ਅਚਾਨਕ ਬਿਮਾਰ ਹੋ ਗਿਆ। ਉਸ ਨੂੰ ਬਹਾਦਰਗੜ੍ਹ ਹਸਪਤਾਲ ‘ਚੋਂ ਅੱਜ ਪੀ. ਜੀ. ਆਈ. ਰੋਹਤਕ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, 1 ਜੀਅ ਨੂੰ ਨੌਕਰੀ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਤੋਂ ਬਾਅਦ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here