*ਦਿੱਲੀ ਬਿਨਾਂ ਨਹੀਂ ਪੰਜਾਬ ਦਾ ਗੁਜ਼ਾਰਾ ? ਮੀਤ ਹੇਅਰ ਨੇ ਹਲਕੇ ਦੇ ਵਿਧਾਇਕਾਂ ਸਮੇਤ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ*

0
42

21 ਅਪ੍ਰੈਲ(ਸਾਰਾ ਯਹਾਂ/ਬਿਊਰੋ ਨਿਊਜ਼)ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਦਿਆਂ ਉੱਤੇ ਚਰਚਾ ਹੋਈ। ਉੱਥੇ ਹੀ ਲੀਡਰਾਂ ਨੇ ਭਰੋਸਾ ਦਿੱਤਾ ਕਿ ਪੂਰੀ ਲੀਡਰਸ਼ਿੱਪ ਇਸ ਵੇਲੇ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਇਸ ਤੋਂ ਪਹਿਲਾਂ ਵੀ ਕਈ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕਰ ਚੁੱਕੇ ਹਨ। 

 ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ‘ਚ ਪੈਂਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਅਗਵਾਈ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਨੇ ਕੀਤੀ।

ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਦਿਆਂ ਉੱਤੇ ਚਰਚਾ ਹੋਈ। ਉੱਥੇ ਹੀ ਲੀਡਰਾਂ ਨੇ ਭਰੋਸਾ ਦਿੱਤਾ ਕਿ ਪੂਰੀ ਲੀਡਰਸ਼ਿੱਪ ਇਸ ਵੇਲੇ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਇਸ ਤੋਂ ਪਹਿਲਾਂ ਵੀ ਕਈ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕਰ ਚੁੱਕੇ ਹਨ। 

ਇਸ ਮੁਲਾਕਾਤ ਦੀ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ, ਮੰਤਰੀ ਨੇ ਲਿਖਿਆ, ਨਵੀਂ ਦਿੱਲੀ ਵਿਖੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਜੀ ਨੂੰ ਮਿਲੇ। ਇਸ ਮੌਕੇ ਪੰਜਾਬ ਦੇ ਸਹਿ ਇੰਚਾਰਜ ਸ ਜਰਨੈਲ ਸਿੰਘ ਜੀ ਸਮੇਤ ਲੋਕ ਸਭਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਨੇ ਵਿਸ਼ਵਾਸ ਦਿਵਾਇਆ ਕਿ ਸਾਰੀ ਪਾਰਟੀ ਸਾਡੇ ਆਗੂ ਦੇ ਨਾਲ ਡਟ ਕੇ ਖੜ੍ਹੀ ਹੈ।

ਕੀ ਕਹਿੰਦੀ ਹੈ PB 13 ਦੀ ਸਿਆਸਤ

ਲੋਕ ਸਭਾ ਹਲਕਾ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ ਹਲਕਾ ਹੈ। ਉਹ ਇੱਥੋਂ ਲਗਾਤਾਰ ਦੋ ਵਾਰ ਸੰਸਦ ਲਈ ਚੁਣੇ ਗਏ ਹਨ। 2019 ‘ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਇਹ ਸੀਟ ਛੱਡ ਦਿੱਤੀ ਸੀ। ਇਸ ਤੋਂ ਬਾਅਦ ਹੋਈਆਂ ਉਪ ਚੋਣਾਂ ਵਿਚ ਪਾਰਟੀ ਇਹ ਸੀਟ ਹਾਰ ਗਈ ਸੀ। ਇਸ ਸਮੇਂ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਜੀਤ ਸਿੰਘ ਮਾਨ ਇੱਥੋਂ ਦੇ ਸੰਸਦ ਮੈਂਬਰ ਹਨ। ਸਿਮਰਨਜੀਤ ਸਿੰਘ ਵੀ ਇਸ ਵਾਰ ਚੋਣ ਮੈਦਾਨ ਵਿਚ ਉਤਰੇ ਹਨ। ‘ਆਪ’ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਉਮੀਦਵਾਰ ਹਨ, ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਭਾਜਪਾ ਨੇ ਅਜੇ ਤੱਕ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ।

LEAVE A REPLY

Please enter your comment!
Please enter your name here