ਦਿੱਲੀ ਮੋਰਚੇ ਤੋਂ ਪਰਤੇ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਬੇਟੇ ਦੀ ਵੀ ਗੁਰਦੇ ਫੇਲ੍ਹ ਹੋਣ ਕਾਰਨ ਮੌਤ

0
37

ਬਰਨਾਲਾ11,ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। 45 ਸਾਲਾ ਮ੍ਰਿਤਕ ਕਿਸਾਨ ਨਿਰਮਲ ਸਿੰਘ ਪਿਛਲੇ 25 ਦਿਨਾਂ ਤੋਂ ਦਿੱਲੀ ਮੋਰਚੇ ‘ਚ ਗਿਆ ਹੋਇਆ ਸੀ। ਪਰਿਵਾਰ ਦੀ ਮਾੜੀ ਆਰਥਿਕ ਹਾਲਤ ਅਤੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਨਿਰਮਲ ਸਿੰਘ ਦੁਖੀ ਸੀ। ਜਿਸ ਕਰਕੇ ਉਸ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਬੀਤੀ ਰਾਤ ਆਪਣੇ ਘਰ ਵਿੱਚ ਫਾਹਾ ਲੈ ਕੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ।

Farmers Agitation Amazed World! Never Seen Such A Stir Before | ਕਿਸਾਨ  ਅੰਦੋਲਨ ਕਰ ਰਿਹਾ ਪੂਰੀ ਦੁਨੀਆ ਨੂੰ ਹੈਰਾਨ! ਪਹਿਲਾਂ ਨਹੀਂ ਵੇਖਿਆ ਕਿਸੇ ਅਜਿਹਾ ਸੰਘਰਸ਼

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਨਿਰਮਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਜਥੇਬੰਦੀ ਨਾਲ ਜੁੜਿਆ ਹੋਇਆ ਸੀ। ਉਹ ਪੰਜਾਬ ਸਮੇਤ ਦਿੱਲੀ ਦੇ ਮੋਰਚੇ ਵਿੱਚ ਲਗਾਤਾਰ ਸ਼ਾਮਲ ਹੋ ਰਿਹਾ ਸੀ। ਕਿਸਾਨ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੇ ਮਾੜੇ ਹਾਲਾਤਾਂ ਅਤੇ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਤੋਂ ਨਿਰਾਸ਼ ਸੀ। ਬੀਤੇ ਦਿਨੀਂ ਉਹ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਅਤੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਕਿਸਾਨ ਦੀ ਪਤਨੀ ਸਰਬਜੀਤ ਕੌਰ ਨੇ ਕਿਹਾ ਕਿ ਪਰਿਵਾਰ ਕੋਲ ਕੋਈ ਜ਼ਮੀਨ ਨਹੀਂ ਹੈ। ਅਤੇ ਉਸ ਦਾ ਪਤੀ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਉਨ੍ਹਾਂ ਦੇ ਇਕ ਬੇਟੇ ਦੇ ਗੁਰਦੇ ਫੇਲ੍ਹ ਹੋਣ ਕਾਰਨ ਸਾਰੀ ਜ਼ਮੀਨ ਉਸ ਦੇ ਇਲਾਜ ਵਿੱਚ ਚਲੀ ਗਈ ਅਤੇ ਬੱਚੇ ਦਾ ਵੀ ਬਚਾਅ ਨਾ ਹੋ ਸਕਿਆ। ਇਸ ਨਿਰਾਸ਼ਤਾ ਦੇ ਚਲਦਿਆਂ ਉਸ ਦੇ ਪਤੀ ਨੇ ਮੌਤ ਨੂੰ ਗਲ਼ ਲੈ ਲਿਆ।

Farmers Agitation Amazed World! Never Seen Such A Stir Before | ਕਿਸਾਨ  ਅੰਦੋਲਨ ਕਰ ਰਿਹਾ ਪੂਰੀ ਦੁਨੀਆ ਨੂੰ ਹੈਰਾਨ! ਪਹਿਲਾਂ ਨਹੀਂ ਵੇਖਿਆ ਕਿਸੇ ਅਜਿਹਾ ਸੰਘਰਸ਼

ਬੀਕੇਯੂ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਮਹਿਤਾ ਨੇ ਕਿਹਾ ਕਿ ਦਿਨੋਂ ਦਿਨ ਕਿਸਾਨਾਂ ਦੀਆਂ ਸੰਘਰਸ਼ ਵਿੱਚ ਹੋ ਰਹੀਆਂ ਜਾਨਾਂ ਲਈ ਕੇਂਦਰ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਾਨੀ ਸੱਜਣਾਂ ਅਤੇ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ ਵਿੱਚ ਖੋਏ ਵਗੈਰਾ ਲਿਜਾਣ ਦੀ ਥਾਂ ‘ਤੇ ਅਜਿਹੇ ਗਰੀਬ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ।

LEAVE A REPLY

Please enter your comment!
Please enter your name here