ਮਾਨਸਾ 21 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਪਿਛਲੇ ਇਕ ਸਾਲ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ ਵੱਖ ਵਾਡਰਾ ਤੇ ਅੰਦਰ ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਿਰ ਪੈ ਚੁੱਕਿਆ ਹੈ ਜਿਸ ਦਿਨ ਜ਼ਾਲਮ ਮੋਦੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅੈਲਾਨ ਕਰ ਦਿੱਤਾ ਹੈ ਅਤੇ ਕਿਸਾਨਾਂ ਮਜ਼ਦੂਰਾਂ ਵਪਾਰੀਆਂ ਅਤੇ ਹਰ ਵਰਗ ਜੋ ਇਸ ਅੰਦੋਲਨ ਨੂੰ ਹਮਾਇਤ ਕਰ ਰਿਹਾ ਸੀ ਉਸ ਦੀ ਜਿੱਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਅੱਜ ਦਿੱਲੀ ਦੇ ਟਿਕਰੀ ਬਾਰਡਰ ਤੇ ਪਹੁੰਚ ਕੇ ਸੰਘਰਸ਼ਸ਼ੀਲ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ।
ਬਿਕਰਮ ਮੋਫਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ 2020 ਦੇ ਵਿਚ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ ਜਿਨ੍ਹਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਪਰ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੋਈ ਜਿਸ ਤੋਂ ਬਾਅਦ 26 ਨਵੰਬਰ 2020 ਨੂੰ ਕਿਸਾਨਾਂ ਵੱਲੋਂ ਦਿੱਲੀ ਦੇ ਵਿਖੇ ਸੰਘਰਸ਼ ਕਰਨ ਦੇ ਲਈ ਪੰਜਾਬ ਤੋਂ ਦਿੱਲੀ ਵੱਲ ਕੂਚ ਕਰ ਦਿੱਤਾ ਜਿਸ ਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਦੇ ਵੱਖ ਵੱਖ ਵਾਡਰਾ ਨੂੰ ਰੋਕਿਆ ਗਿਆ ਅਤੇ ਇਸ ਅੰਦੋਲਨ ਨੂੰ ਹਮਾਇਤ ਕਰਨ ਦੇ ਲਈ ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਦੇ ਕਿਸਾਨ ਮਜ਼ਦੂਰ ਵਪਾਰੀ ਅਤੇ ਕਿਸਾਨ ਨੂੰ ਪਿਆਰ ਕਰਨ ਵਾਲੇ ਹਰ ਵਿਅਕਤੀ ਵੱਲੋਂ ਹਮਾਇਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਇਸ ਅੰਦੋਲਨ ਨੂੰ ਮੱਠਾ ਪਾਉਣ ਦੇ ਲਈ ਜਿੱਥੇ ਪਾਣੀ ਦੀਅਾਂ ਬੌਛਾਰਾਂ ਲਾਠੀਚਾਰਜ ਅਤੇ ਕਿਸਾਨਾਂ ਦੇ ਉੱਪਰ ਝੂਠੇ ਪਰਚੇ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਗੲੀ ਪਰ ਕਿਸਾਨ ਇਸ ਮੋਦੀ ਸਰਕਾਰ ਦੇ ਡਰਾਵਿਆਂ ਤੋਂ ਨਹੀਂ ਡਰੇ ਅਤੇ ਆਪਣਾ ਸ਼ਾਂਤਮਈ ਅੰਦੋਲਨ ਕਰਦੇ ਰਹੇ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੇ ਵਿੱਚ ਸੈਂਕੜੇ ਕਿਸਾਨ ਅਤੇ ਬੀਬੀਆਂ ਸ਼ਹੀਦ ਹੋ ਗਈਆਂ ਜਿਨ੍ਹਾਂ ਦੀ ਸ਼ਹਾਦਤ ਨੂੰ ਸਦਾ ਦੇ ਲਈ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦਾ ਇਸ ਅੰਦੋਲਨ ਦੇ ਵਿੱਚ ਸੁਨਹਿਰੀ ਅੱਖਰਾਂ ਵਿੱਚ ਨਾਮ ਲਿਖਿਆ ਜਾਵੇਗਾ।
ਬਿਕਰਮ ਮੋਫਰ ਨੇ ਕਿਹਾ ਕਿ ਦਿੱਲੀ ਵਿਚ ਕਿਸਾਨਾਂ ਦੀ ਹਮਾਇਤ ਕਰਨ ਦੇ ਲਈ ਪਿੰਡ ਮੋਫਰ ਵੱਲੋਂ ਦਿੱਲੀ ਦੇ ਵਿੱਚ ਇੱਕ ਲੰਗਰ ਵੀ ਲਗਾਇਆ ਗਿਆ ਜਿੱਥੇ 207 ਨੰਬਰ ਖੰਭੇ ਦੇ ਕੋਲ ਪਿੰਡ ਮੋਫਰ ਵੱਲੋਂ ਪੱਕਾ ਟੈਂਟ ਲਗਾ ਕੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਦਵਾਈ ਲੰਗਰ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਉਨ੍ਹਾਂ ਕਿਹਾ ਕਿ ਬਾਰਿਸ਼ਾਂ ਦੇ ਦਿਨਾਂ ਤੋਂ ਬਚਾਉਣ ਦੇ ਲਈ ਕਿਸਾਨਾਂ ਨੂੰ ਟੈਂਟ ਅਤੇ ਬਰਤਨ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਲਈ ਪਾਣੀ ਵਾਲੀਆਂ ਟੈਂਕੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਤਾਂ ਕਿ ਕਿਸਾਨਾਂ ਦਾ ਅੰਦੋਲਨ ਮੱਠਾ ਨਾ ਪੈ ਸਕੇ।
ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨੇ ਕਿਹਾ ਕਿ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਮੋਦੀ ਸਰਕਾਰ ਨੇ ਜਿੱਥੇ ਕਿਸਾਨਾਂ ਤੋਂ ਮੁਆਫ਼ੀ ਮੰਗੀ ਹੈ ਉਥੇ ਹੀ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ ਜਿਸਦੇ ਵਿਚ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਚਾਹੁੰਦੇ ਹੀ ਨਹੀਂ ਸੀ ਤਾਂ ਮੋਦੀ ਸਰਕਾਰ ਨੂੰ ਇੰਨਾ ਲੰਬਾ ਸਮਾਂ ਨਹੀਂ ਕਿਸਾਨਾਂ ਨੂੰ ਖੱਜਲ ਖੁਆਰ ਕਰਨਾ ਚਾਹੀਦਾ ਸੀ ਕਿਉਂਕਿ ਇਸ ਅੰਦੋਲਨ ਦੇ ਵਿੱਚ ਸੈਂਕੜੇ ਕਿਸਾਨ ਮਜ਼ਦੂਰ ਅਤੇ ਹੋਰ ਵਰਗ ਦੇ ਲੋਕ ਸ਼ਹੀਦ ਹੋਏ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਚਰਨਜੀਤ ਚੰਨੀ ਸਰਕਾਰ ਵੱਲੋਂ ਇਸ ਅੰਦੋਲਨ ਦੇ ਵਿਚ ਸ਼ਹੀਦ ਹੋਏ ਕਿਸਾਨਾਂ ਅਤੇ ਬੀਬੀਆਂ ਨੂੰ ਜਿੱਥੇ ਸਰਕਾਰੀ ਮੁਆਵਜ਼ਾ ਦਿੱਤਾ ਗਿਆ ਉੱਥੇ ਹੀ ਉਨ੍ਹਾਂ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਦੇ ਜੋ ਟਰੈਕਟਰ ਜ਼ਬਤ ਕੀਤੇ ਗਏ ਸਨ ਉਸ ਦੇ ਲਈ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅੈਲਾਨ ਕੀਤਾ ਗਿਆ ਹੈ ਬਿਕਰਮ ਮੋਫਰ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਅੰਨਦਾਤਾ ਕਿਸਾਨਾਂ ਨੇ ਆਪਣਾ ਇਕਜੁਟਤਾ ਦਿਖਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਮਜ਼ਬੂਰ ਕਰ ਦਿੱਤਾ ਹੈ ਜਿਸ ਦੇ ਲਈ ਅੱਜ ਅਸੀਂ ਹਰ ਵਿਅਕਤੀ ਇਸ ਨਾਅਰੇ ਨੂੰ ਬੁਲੰਦ ਕਰ ਸਕਦਾ ਹੈ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।