*ਦੀਵਾਲੀ ਪਟਾਕੇ ਚਲਾ ਕੇ ਨਹੀਂ ਪੌਦੇ ਲਗਾ ਕੇ ਮਨਾਓ..ਐਸ.ਐਮ.ਓ.*

0
35

ਮਾਨਸਾ 02,ਨਵੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ )ਮਾਨਸਾ ਸਾਇਕਲ ਗਰੁੱਪ ਵਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਲੋਕਾਂ ਨੂੰ ਪਰਾਲੀ ਨਾ ਸਾੜ ਕੇ, ਦੀਵਾਲੀ ਮੌਕੇ ਪਟਾਕੇ ਨਾ ਚਲਾ ਕੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਅੱਜ ਲੋਕਾਂ ਨੂੰ ਦੀਵਾਲੀ ਮੌਕੇ ਪਟਾਕੇ ਨਾ ਚਲਾ ਕੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਗਰੁੱਪ ਦੇ ਮੈਂਬਰਾਂ ਵੱਲੋਂ ਸਵੇਰੇ ਪੱਚੀ ਕਿਲੋਮੀਟਰ ਸਾਇਕਲਿੰਗ ਕਰਨ ਉਪਰੰਤ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਚਕੇਰੀਆਂ ਵਿਖੇ ਪੌਦੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਨੂੰ ਵੀ ਯਕੀਨੀ ਬਣਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ: ਹਰਚੰਦ ਸਿੰਘ ਐਸ.ਐਮ.ਓ.ਮਾਨਸਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਦੇ ਧੂੰਏਂ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਪਰ ਜੇਕਰ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵਾਂਗ ਪੌਦੇ ਲਗਾਕੇ ਗ੍ਰੀਨ ਦੀਵਾਲੀ ਮਨਾਈ ਜਾਂਦੀ ਹੈ ਤਾਂ ਇਹ ਵਾਤਾਵਰਣ ਦੀ ਸੰਭਾਲ ਲਈ ਇੱਕ ਵੱਡਾ ਕਾਰਜ ਸਿੱਧ ਹੋਵੇਗਾ ਕਿਉਂਕਿ ਪੌਦੇ ਆਕਸੀਜਨ ਦਾ ਵੱਡਾ ਸਰੋਤ ਹਨ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਹਰੇਕ ਇਨਸਾਨ ਨੂੰ ਆਕਸੀਜਨ ਵੰਡਦੇ ਹਨ ਜੋਂ ਕਿ ਇਨਸਾਨ ਨੂੰ ਜਿਉਂਦੇ ਰਹਿਣ ਲਈ ਜ਼ਰੂਰੀ ਹੈ ਇਸ ਲਈ ਪੌਦਿਆਂ ਨੂੰ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਬਹੁਤ ਹੀ ਉੱਤਮ ਕਾਰਜ ਹੈ।
ਡਾਕਟਰ ਵਰੁਣ ਮਿੱਤਲ ਨੇ ਦੱਸਿਆ ਕਿ ਲੋਕਾਂ ਨੂੰ ਆਪਣੀ ਜ਼ਿਮੇਵਾਰੀ ਸਮਝਦਿਆਂ ਕਰੋਨਾ ਵੈਕਸੀਨ ਦੀਆਂ ਦੋਨੋ ਖੁਰਾਕਾਂ ਸਮੇਂ ਸਿਰ ਲਗਵਾਉਣੀਆਂ ਚਾਹੀਦੀਆਂ ਹਨ ਤਾਂ ਕਿ ਇਸ ਨਾਮੁਰਾਦ ਬੀਮਾਰੀ ਤੋਂ ਖੁੱਦ ਵੀ ਅਤੇ ਲੋਕਾਂ ਨੂੰ ਵੀ ਬਚਾਇਆ ਜਾ ਸਕੇ।
ਨਰਿੰਦਰ ਗੁਪਤਾ ਨੇ ਕਿਹਾ ਕਿ ਮਾਨਸਾ ਸਾਇਕਲ ਗਰੁੱਪ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਉਪਰਾਲੇ ਅੱਗੇ ਤੋਂ ਵੀ ਜਾਰੀ ਰਹਿਣਗੇ।
ਇਸ ਮੌਕੇ ਵਾਤਾਵਰਣ ਪ੍ਰੇਮੀ ਬਲਵੀਰ ਅਗਰੋਈਆ, ਸੋਹਣ ਲਾਲ, ਆਲਮ ਸਿੰਘ, ਪ੍ਰਮੋਦ ਬਾਗਲਾ,ਕਿ੍ਸ਼ਨ ਮਿੱਤਲ,ਕਿ੍ਸ਼ਨ ਗਰਗ,ਪਵਨ ਕੁਮਾਰ, ਮਨੀਸ਼ ਚੌਧਰੀ,ਰਮੇਸ਼ ਕੁਮਾਰ,ਸੁਖਵਿੰਦਰ ਸਿੰਘ,ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

NO COMMENTS