*ਦੀ ਰੈਵਨੀਊ ਪਟਵਾਰ ਕਾਨੂੰਗੋ ਯੂਨੀਅਨ ਵੱਲੋਂ ਅੱਜ ਤੋਂ ਡੀ.ਸੀ ਮਾਨਸਾ ਖ਼ਿਲਾਫ਼ ਹਡ਼ਤਾਲ ਸ਼ੁਰੂ*

0
342

ਮਾਨਸਾ 7 ਜੁਲਾਈ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਹਰਪ੍ਰੀਤ ਸਿੰਘ ਮਾਨ ਕਨਵੀਨਰ ਤਾਲਮੇਲ ਕਮੇਟੀ ਜ਼ਿਲ੍ਹਾ ਮਾਨਸਾ ਨੇ ਇਕ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ।ਕਿ ਪੰਜਾਬ ਤਾਲਮੇਲ ਕਮੇਟੀ ਪੰਜਾਬ ਦੇ ਆਦੇਸ਼ ਅਨੁਸਾਰ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਵੱਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕੀਤਾ ਹੋਇਆ ਹੈ। ਕਿਸੇ ਵੀ ਡਿਪਟੀ ਕਮਿਸ਼ਨਰ ਨੇ ਅੱਜ ਤੱਕ ਕੋਈ ਪੱਤਰ ਜਾਰੀ ਨਹੀਂ ਕੀਤਾ ।ਪਰ ਡਿਪਟੀ ਕਮਿਸ਼ਨਰ ਮਾਨਸਾ ਨੇ ਇਕ ਪੱਤਰ ਜਾਰੀ ਕਰੇ  ਮੁਲਾਜ਼ਮਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਖ਼ਿਲਾਫ਼ 8 ਜੁਲਾਈ ਤੋਂ ਡੀਸੀ ਦਫਤਰ ਮਾਨਸਾ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ  ਜਦੋਂ ਤੱਕ ਡੀ ਸੀ ਮਾਨਸਾ ਆਪਣੇ ਨਾਦਰਸ਼ਾਹੀ ਫੁਰਮਾਨ ਵਾਪਸ ਨਹੀਂ ਲੈਂਦੇ ਹਨ।

LEAVE A REPLY

Please enter your comment!
Please enter your name here