
ਮਾਨਸਾ, 10 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਗੁਪਤਾ ਨੇ ਦੱਸਿਆ ਕਿ ਸ਼ਨੀਵਾਰ ਵਾਲੇ ਦਿਨ ਆਮ ਦਿਨਾਂ ਵਾਂਗ ਹੀ ਬਜ਼ਾਰ 8 ਵਜੇ ਤੱਕ ਖੁਲ੍ਹ੍ਹਣਗੇ। ਉਨ੍ਹਾਂ ਦੱਸਿਆ ਹਾਲਾਂਕਿ ਐਤਵਾਰ ਵਾਲੇ ਦਿਨ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਖੁਲ੍ਹਣਗੀਆਂ ਅਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ ਅਤੇ ਇਸ ਸਮੇਂ ਦੌਰਾਨ ਕੇਵਲ ਜ਼ਰੂਰੀ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਬਾਕੀ ਆਵਾਜਾਈ ਲਈ ਮਨਾਹੀ ਹੋਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਗੁਪਤਾ ਨੇ ਦੱਸਿਆ ਕਿ ਬਾਕੀ ਸਾਰੀਆਂ ਸ਼ਰਤਾਂ ਪਿਛਲੇ ਦਿਨੀਂ ਜਾਰੀ ਹੁਕਮਾਂ ਅਨੁਸਾਰ ਹੀ ਰਹਿਣਗੀਆਂ।
