*ਦੁਨੀਆ ਵਿੱਚ ਪਾਣੀ ਸੰਕਟ ਗਹਿਰਾ, ਸਰਕਾਰ ਦਰਿਆਵਾਂ ,ਬਰਸਾਤੀ ਤੇ ਸ਼ਹਿਰੀ ਖੇਤਰਾਂ ਦੇ ਸੀਵਰੇਜ ਪਾਣੀ ਵੱਲ ਵਿਸ਼ੇਸ਼ ਧਿਆਨ ਦੇਵੇ – ਸੰਯੁਕਤ ਕਿਸਾਨ ਮੋਰਚਾ*

0
213


ਮਾਨਸਾ 14 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ) ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੁਲਦੀਪ ਸਿੰਘ ਚੱਕ ਭਾਈ ਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕੇਂਦਰੀ ਤੇ ਸੂਬਾਈ ਪੱਧਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਸਮੇਤ ਕਿਸਾਨੀ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ ਹੈ। ਮੀਟਿੰਗ ਮੌਕੇ ਪੰਜਾਬ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ, ਬੀ ਕੇ ਯੂ ਕਾਦੀਆਂ, ਬੀ ਕੇ ਯੂ ਡਕੌਂਦਾ ਬੁਰਜ ਗਿੱਲ, ਬੀ ਕੇ ਡਕੌਂਦਾ ਧਨੇਰ, ਬੀ ਕੇ ਯੂ ਲੱਖੋਵਾਲ, ਬੀ ਕੇ ਯੂ ਮਾਨਸਾ,ਬੀ ਕੇ ਯੂ ਮਾਨਸਾ, ਜਮਹੂਰੀ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਆਗੂ ਸ਼ਾਮਲ ਹੋਏ।
ਮੀਟਿੰਗ ਦੌਰਾਨ ਰੁਲਦੂ ਸਿੰਘ ਮਾਨਸਾ,ਬੋਘ ਸਿੰਘ ਮਾਨਸਾ, ਮਹਿੰਦਰ ਸਿੰਘ ਭੈਣੀ ਬਾਘਾ, ਮੱਖਣ ਸਿੰਘ ਭੈਣੀਬਾਘਾ, ਛੱਜੂ ਰਾਮ ਰਿਸ਼ੀ, ਦਰਸ਼ਨ ਸਿੰਘ ਮਾਨਸ਼ਾਹੀਆ, ਪਰਮਜੀਤ ਗਾਗੋਵਾਲ, ਮਲੂਕ ਸਿੰਘ ਹੀਰਕੇ, ਭਾਨ ਸਿੰਘ ਬਰਨਾਲਾ, ਧੰਨਾ ਮੱਲ ਗੋਇਲ ਆਦਿ ਆਗੂਆਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੁਨੀਆਂ ਵਿੱਚ ਆਉਣ ਵਾਲੇ ਸਮੇਂ ਦੌਰਾਨ ਪਾਣੀ ਸੰਕਟ ਗਹਿਰਾ ਹੋਵੇਗਾ। ਜਿਸ ਸਬੰਧੀ ਸੂਬਾ ਸਰਕਾਰ ਨੂੰ ਗਹਿਰਾਈ ਨਾਲ ਲੈਂਦਿਆਂ ਵਿਸ਼ੇਸ਼ ਤੌਰ ਧਿਆਨ ਦੇਣਾ ਸਮੇਂ ਦੀ ਲੋੜ ਹੈ। ਉਹਨਾਂ ਦਰਿਆਵਾਂ, ਬਰਸਾਤੀ,ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਮੇਤ ਸ਼ਹਿਰੀ ਖੇਤਰਾਂ ਵਿੱਚ ਸੀਵਰੇਜ ਦੇ ਪਾਣੀ ਨੂੰ ਸਾਫ਼ ਕਰਕੇ ਸਿੰਚਾਈ ਲਈ ਵਰਤਨ ਦੇ ਯਤਨ ਕੀਤੇ ਜਾਣ ਦੀ ਗੱਲ ਕੀਤੀ।
ਇਸ ਮੌਕੇ ਹਾਜ਼ਰ ਆਗੂਆਂ ਨੇ ਸਿਹਤ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚ ਪ੍ਰੈਕਟਿਸ ਕਰਦੇ ਡਾਕਟਰਾਂ ਨੂੰ ਤੰਗ ਪ੍ਰੇਸਾਨ ਕਰਨ ਦੀ ਨਿੰਦਾ ਕਰਦਿਆਂ ਮਾਨਤਾ ਦੇਣ ਦੀ ਮੰਗ ਵੀ ਕੀਤੀ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਲਈ ਨਸ਼ਿਆਂ ਖ਼ਿਲਾਫ਼ ਲਹਿਰ ਖੜ੍ਹੀ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਮੌਕੇ ਕਿਸਾਨਾਊ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਐਮ ਐਸ ਪੀ, ਅੰਦੋਲਨਾਂ ਦੌਰਾਨ ਸ਼ਹੀਦ ਹੋਏ ਸਾਥੀਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ, ਸਰਕਾਰੀ ਨੌਕਰੀ ਅਤੇ ਸਰਕਾਰ ਵੱਲੋਂ ਕੀਤੇ ਪਰਚੇ ਰੱਦ ਕਰਨ ਆਦਿ ਮਸਲਿਆਂ ਤੇ ਚਰਚਾ ਕੀਤੀ ਗਈ। ਅਤੇ 18ਜੁਲਾਈ ਮੋਰਚੇ ਵੱਲੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪਿੰਡ ਬਾਦਲ ਵਿਖੇ ਮੰਗ ਪੱਤਰ ਸੌਂਪਿਆ ਜਾਵੇਗਾ।ਮੀਟਿੰਗ ਨੂੰ ਕਰਨੈਲ ਸਿੰਘ ਮਾਨਸਾ, ਕ੍ਰਿਸ਼ਨ ਸਿੰਘ ਚੋਹਾਨ, ਡਾ. ਸਤਪਾਲ ਰਿਸ਼ੀ, ਮਨਜੀਤ ਧਿੰਗੜ, ਸੁਖਚਰਨ ਦਾਨੇਵਾਲੀਆ ਆਦਿ ਆਗੂਆਂ ਨੇ ਸੰਬੋਧਨ ਕੀਤਾ।

NO COMMENTS