*ਦੁਸ਼ਯੰਤ ਚੌਟਾਲਾ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਬਾਰੇ ਦਿੱਤਾ ਇਹ ਵੱਡਾ ਬਿਆਨ*

0
95

ਸਿਰਸਾ 27,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): : ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala ) ਦਾ ਕਿਸਾਨਾਂ  (Farmers ) ਨੂੰ ਲੈ ਕੇ ਇੱਕ ਬਿਆਨ ਸਹਿਮੇ ਆਇਆ ਹੈ। ਦੁਸ਼ਯੰਤ ਚੌਟਾਲਾ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਬਾਰੇ ਵੱਡਾ ਬਿਆਨ ਦਿੱਤਾ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਆਗੂਆਂ ਦੀ ਮੰਨਸਾ ‘ਤੇ ਪਹਿਲੇ ਦਿਨ ਤੋਂ ਸਾਫ਼ ਸੀ ਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣਾ ਹੈ।  ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪੰਜਾਬ ‘ਚ 2 ਪਾਰਟੀਆਂ ਬਣ ਚੁੱਕੀਆਂ ਹਨ। ਆਉਣ ਵਾਲੇ ਸਮੇਂ ‘ਚ ਜਿਨ੍ਹਾਂ ਸੂਬਿਆਂ ‘ਚ ਚੋਣਾਂ ਹੋਣੀਆਂ ਹਨ , ਓਥੇ ਵੀ ਅਜਿਹਾ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਿੱਚੋਂ 25 ਜਥੇਬੰਦੀਆਂ ਇੱਕ ਨਵਾਂ ਮੋਰਚਾ ਬਣਾ ਕੇ ਇਸ ਨੂੰ ਸਿਆਸੀ ਪਾਰਟੀ ਦਾ ਰੂਪ ਦੇ ਰਹੀਆਂ ਹਨ ਤਾਂ ਇਹ ਸੰਯੁਕਤ ਕਿਸਾਨ ਮੋਰਚਾ ਨਾਲੋਂ ਕਿਵੇਂ ਵੱਖਰਾ ਹੈ।
ਉਨ੍ਹਾਂ ਕਿਹਾ (Dushyant Chautala ) ਕਿ ਹਰਿਆਣਾ ਦੇ ਇੱਕ ਸੰਗਠਨ ਨੇ ਆਪਣਾ ਮੋਰਚਾ ਬਣਾ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੂਪੀ ਦੇ 3 ਸੰਗਠਨਾਂ ਵਿੱਚੋਂ ਇੱਕ ਸੰਗਠਨ ਆਪਣਾ ਮੋਰਚਾ ਬਣਾ ਲੈਣਗੇ।  ਇਹ ਸਾਰੇ ਲੋਕ ਆਪਣਾ ਨਾਮ ਚਮਕਾਉਣ ਲਈ ਰਾਜਨੀਤੀ ਵਿੱਚ ਆਏ ਹਨ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਮੰਤਰੀ ਮੰਡਲ ਦਾ ਵਿਸਥਾਰ ਹੋਣ ਜਾ ਰਿਹਾ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਰਾਤ ਦਾ ਕਰਫਿਊ ਨਹੀਂ ਲਗਾਇਆ ਹੈ, ਰਾਤ ​​ਨੂੰ ਪਾਬੰਦੀਆਂ ਲਗਾਈਆਂ ਹਨ। 

NO COMMENTS