*ਦੁੱਧ ਦੀ ਪੌਸ਼ਟਿਕਤਾ ਉੱਤੇ ਸੈਮੀਨਾਰ ਦਾ ਆਯੋਜਨ*

0
67

(ਸਾਰਾ ਯਹਾਂ/ਜੋਨੀ ਜਿੰਦਲ )   : ਅੱਜ ਡੀਏਵੀ ਸਕੂਲ ਮਾਨਸਾ ਵਿੱਚ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਛੇਵੀਂ ਅਤੇ ਸੱਤਵੀਂ ਕਲਾਸ ਦੇ ਬੱਚਿਆਂ ਦੇ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਰੈਕਟਰ ਬਿੰਦਰ ਸਿੰਘ ਜੀ ਅਤੇ ਉਨ੍ਹਾਂ ਦੀ ਟੀਮ ਦੇ ਵੱਖ ਵੱਖ ਮੈਂਬਰ ਹਾਜ਼ਰ ਸਨ। ਡਿਪਟੀ ਡਾਇਰੈਕਟਰ ਸ੍ਰੀ ਬਿੰਦਰ ਸਿੰਘ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੱਚਿਆਂ ਨੂੰ ਦੁੱਧ ਅਤੇ ਉਨ੍ਹਾਂ ਤੋਂ ਬਣਨ ਵਾਲੇ ਉਤਪਾਦਾਂ ਦੇ ਲਾਭਾਂ ਤੋਂ ਜਾਣੂ ਕਰਵਾਇਆ। ਦੁੱਧ ਵਿੱਚ ਕਿਸ ਕਿਸ ਤਰ੍ਹਾਂ ਦੀ ਮਿਲਾਵਟ ਹੁੰਦੀ ਹੈ ਅਤੇ ਮਿਲਾਵਟੀ ਦੁੱਧ ਦੀ ਪਹਿਚਾਣ ਕਿਵੇਂ ਹੁੰਦੀ ਹੈ ਇਸ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਘਰ ਵਿਚ ਰੋਜ ਪ੍ਰਯੋਗ ਕੀਤੇ ਜਾਣ ਵਾਲੇ ਦੁੱਧ ਦੀ ਸਮੇਂ ਸਮੇਂ ਉੱਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਵਿਭਾਗ ਦੇ ਬਾਰੇ ਦੱਸਿਆ ਕਿ ਉਨ੍ਹਾਂ ਵੱਲੋਂ ਦੁੱਧ ਦੀ ਪੜਤਾਲ ਬਿਲਕੁਲ ਫ੍ਰੀ ਕੀਤੀ ਜਾਂਦੀ ਹੈ। ਇਸ ਸੈਮੀਨਾਰ ਦਾ ਮੰਤਵ ਬੱਚਿਆਂ ਵਿੱਚ ਜਾਗਰੂਕਤਾ ਫੈਲਾਉਣਾ ਅਤੇ ਦੁੱਧ ਵਰਗੇ ਗੁਣਕਾਰੀ ਪਦਾਰਥ ਦੇ ਉਤੇ ਵੱਧ ਤੋਂ ਵੱਧ ਪ੍ਰਯੋਗ ਉਤੇ ਜ਼ੋਰ ਦੇਂਣਾ ਹੈ। ਸਕੂਲ ਪ੍ਰਿੰਸੀਪਲ ਵਿਨੋਦ ਰਾਣਾ ਨੇ ਬੱਚਿਆਂ ਨੂੰ ਸਸਤੀ ਅਤੇ ਮਿਲਾਵਟੀ ਚੀਜ਼ਾਂ ਤੋਂ ਦੂਰ ਰਹਿ ਕੇ ਕੁਦਰਤੀ ਪਦਾਰਥਾਂ ਦਾ ਜ਼ਿਆਦਾ ਤੋਂ ਜ਼ਿਆਦਾ ਇਸਤੇਮਾਲ ਕਰਨ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਗਿਆਨ ਨਾਲ ਭਰਪੂਰ ਸੈਮੀਨਾਰ ਆਯੋਜਿਤ ਕੀਤੇ ਜਾਣਗੇ।

LEAVE A REPLY

Please enter your comment!
Please enter your name here