*ਦੂਜੇ ਦਿਨ 22951 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਡਾ. ਰਣਜੀਤ ਸਿੰਘ ਰਾਏ*

0
19

ਮਾਨਸਾ, 9 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਦਸੰਬਰ ਤੋਂ 10 ਦਸਬੰਰ 2024 ਤੱਕ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 22951 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੋ ਬੱਚੇ ਕਿਸੇ ਕਾਰਨ 8 ਦਸੰਬਰ ਨੂੰ ਬੂਥਾਂ ’ਤੇ ਪਿਲਾਈਆਂ ਜਾ ਰਹੀਆਂ ਪੋਲਿਓ ਰੋਕੂ ਬੂੰਦਾ ਤੋਂ ਵਾਂਝੇ ਰਹਿ ਗਏ, ਉਨ੍ਹਾਂ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 9 ਤੇ 10 ਦਸੰਬਰ ਨੂੰ ਘਰ-ਘਰ ਜਾ ਕੇ ਇਹ ਖੁਰਾਕ ਦਿੱਤੀ ਜਾ ਰਹੀ ਹੈ।
ਸਿਵਲ ਸਰਜਨ ਡਾ. ਰਾਏ ਦੱਸਿਆ ਕਿ 3 ਰੋਜ਼ਾ ਇਸ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੇ ਪਹਿਲੇ ਦਿਨ ਬੂਥਾਂ ’ਤੇ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਖੁਰਾਕ ਦਿੱਤੀ ਗਈ। ਅੱਜ ਇਸ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ 22951 ਛੋਟੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਦੀ ਖੁਰਾਕ ਦਿੱਤੀ ਗਈ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਕੰਵਲਪ੍ਰੀਤ ਕੋਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਘਰ—ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਅੰਤ ਵਿੱਚ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ।

LEAVE A REPLY

Please enter your comment!
Please enter your name here