
ਨਵੀਂ ਦਿੱਲੀ: ਏਅਰ ਇੰਡੀਆ ਦੀ ਉਡਾਣ (ਏਆਈ -1945) ਵੰਦੇ ਭਾਰਤ ਮਿਸ਼ਨ ਦੇ ਤਹਿਤ ਦਿੱਲੀ ਤੋਂ ਮੋਸਕੋ ਜਾ ਰਹੀ ਸੀ।ਜਿਸ ਨੂੰ ਅੱਧੇ ਰੱਸਤੇ ਤੋਂ ਵਾਪਿਸ ਬੁਲਾ ਲਿਆ ਗਿਆ ਕਿਉਂਕਿ ਜਹਾਜ਼ ਦੇ ਪਾਇਲਟ ਦੀ ਕੋਵਿਡ-19 ਟੈਸਟ ਰਿਪੋਰਟ ਪੌਜ਼ੇਟਿਵ ਆਈ ਸੀ।
ਜਿਸ ਤੋਂ ਬਾਅਦ ਹਵਾਈ ਜਹਾਜ਼ ਨੂੰ ਦਿੱਲੀ ਏਅਰਪੋਰਟ ‘ਤੇ ਸੈਨੀਟਾਇਜ਼ ਕੀਤਾ ਜਾ ਰਿਹਾ ਹੈ। ਇਹ ਉਡਾਣਾ ਲੌਕਡਾਊਨ ਕਾਰਨ ਫਸੇ ਭਾਰਤੀਆਂ ਨੂੰ ਕੱਢਣ ਲਈ ਜਾ ਰਹੀ ਸੀ। ਪਰ ਪਾਇਲਟ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਉਣ ਕਾਰਨ ਇਸ ਨੂੰ ਵਾਪਿਸ ਬੁਲਾ ਲਿਆ ਗਿਆ।
