*ਦੂਜੇ ਸੂਬਿਆਂ ਤੋਂ ਪੰਜਾਬ ‘ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਰੰਧਾਵਾ ਨੇ ਦਿੱਤੇ ਸਖਤੀ ਦੇ ਦਿੱਤੇ ਹੁਕਮ*

0
36

ਚੰਡੀਗੜ੍ਹ (ਸਾਰਾ ਯਹਾਂ): ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ‘ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

ਰੰਧਾਵਾ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।

ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀਜੀਪੀ ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਿਸ ਸਟਾਫ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ।

ਇਸ ਦੇ ਲਈ ਰੰਧਾਵਾ ਨੇ ਸਾਰੇ ਐਸਐਸਪੀਜ਼ ਨੂੰ ਚੌਕਸ ਕਰਦਿਆਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ, ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ.ਏ.ਐਸ.ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਿਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਨਾ ਦੇ ਸਕੇ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਅਖਬਾਰਾਂ ਵਿੱਚ ਇਹ ਖਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਅਨਾਜ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ

LEAVE A REPLY

Please enter your comment!
Please enter your name here