*ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ*

0
119

ਚੰਡੀਗੜ੍ਹ, 12 ਅਪ੍ਰੈਲ(ਸਾਰਾ ਯਹਾਂ/ਬਿਊਰੋ ਰਿਪੋਰਟ ) : ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ।

ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਇਨ੍ਹਾਂ ਸੂਬਿਆਂ ਨੂੰ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਹੈ। ਕੇਂਦਰੀ ਦਲਾਂ ਤੋਂ ਮਿਲੀ ਜਾਣਕਾਰੀ  ਦੇ ਆਧਾਰ ‘ਤੇ ਸਿਹਤ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਨੂੰ ਚਿੱਠੀ ਲਿਖੀ ਹੈ। ਚਿੱਠੀ ‘ਚ ਜ਼ਿਆਦਾ ਪੌਜ਼ੇਟਿਵ ਮਾਮਲਿਆਂ ਵਾਲੇ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਤੇ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ ਆਏ ਲੋਕਾਂ ਦੀ ਪਛਾਣ ਕਰਨ ‘ਚ ਵਰਤੀ ਜਾ ਰਹੀ ਲਾਪ੍ਰਵਾਹੀ ਦਾ ਜ਼ਿਕਰ ਕਰਦਿਆਂ ਤਿੰਨ ਸੂਬਿਆਂ ਨੂੰ ਵਾਇਰਸ ਦਾ ਪ੍ਰਸਾਰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਸੂਬਿਆਂ ਨੂੰ ਭੇਜੀ ਚਿੱਠੀ ‘ਚ ਸਿਹਤ ਸਕੱਤਰ ਰਾਜੇਸ਼ ਭੂਸਣ ਨੇ ਕਿਹਾ ਕਿ ਕੇਂਦਰ ਨੇ ਟੀਕਿਆਂ ਦੀ ਉਪਲਬਧਤਾ ਦੇ ਮੁੱਦਿਆਂ ‘ਤੇ ਵੀ ਗੌਰ ਕੀਤਾ ਹੈ। ਸਟੌਕ ਦੀ ਉਪਲਬਧਤਾ ਦੇ ਆਧਾਰ ‘ਤੇ ਪੂਰਤੀ ਵਧਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਟੀਮ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਜਾਂਚ, ਹਸਪਤਾਲ ਦੀਆਂ ਸੁਵਿਧਾਵਾਂ ਤੇ ਟੀਕਾਕਰਨ ਨੂੰ ਗਤੀ ਦੇਣ ਲਈ ਕੁਝ ਸੁਧਾਰ ਵਾਲੀਆਂ ਕਾਰਵਾਈਆਂ ਕਰਨ ਦੇ ਸੁਝਾਅ ਦਿੱਤੇ ਗਏ ਹਨ। ਮਹਾਰਾਸ਼ਟਰ ਦੇ ਸਿਹਤ ਸਕੱਤਰ ਨੂੰ ਭੇਜੀ ਚਿੱਠੀ ‘ਚ ਭੂਸਣ ਨੇ ਕਿਹਾ ਕਿ ਸੂਬੇ ਦੇ ਸਤਾਰਾ, ਸਾਂਗਲੀ ਤੇ ਔਰੰਗਾਬਾਦ ਜ਼ਿਲ੍ਹਿਆਂ ‘ਚ ਕੰਟੇਨਮੈਂਟ ਜ਼ੋਨ ਦੇ ਮਾਪਦੰਡਾਂ ਦੀ ਪਾਲਣਾ ‘ਚ ਕਮੀ ਦੇਖੀ ਜਾ ਰਹੀ ਹੈ।

LEAVE A REPLY

Please enter your comment!
Please enter your name here