ਦੇਸ਼ ਦੇ ਵੱਖ-ਵੱਖ ਮੁੱਦਿਆਂ ਕਰਕੇ ਕਾਂਗਰਸ ਐਕਸ਼ਨ ਮੋਡ ‘ਚ, ਕਈ ਥਾਈਂ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ

0
20

ਨਵੀਂ ਦਿੱਲੀ 18 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਕਾਂਗਰਸ ਨੇ ਹਾਥਰਸ ਸਮੂਹਿਕ ਬਲਾਤਕਾਰ ਦੇ ਕੇਸਾਂ ਅਤੇ ਖੇਤੀਬਾੜੀ ਨਾਲ ਜੁੜੇ ਨਵੇਂ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਯੂਪੀ ਸਰਕਾਰ ਖ਼ਿਲਾਫ਼ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਹੈ। ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਸ ਸਬੰਧੀ ਸਾਰੀਆਂ ਸੂਬਾ ਇਕਾਈਆਂ ਨੂੰ ਪੱਤਰ ਲਿਖ ਕੇ ਨਿਰਦੇਸ਼ ਜਾਰੀ ਕੀਤੇ ਹਨ।

ਇਸ ਦੇ ਤਹਿਤ 25 ਅਕਤੂਬਰ ਨੂੰ ਕਾਂਗਰਸ ਪੂਰੇ ਦੇਸ਼ ਵਿੱਚ ‘ਮਹਿਲਾ ਅਤੇ ਦਲਿਤ ਅੱਤਿਆਚਾਰ ਦਿਵਸ’ ਮਨਾਏਗੀ। ਸਾਰੀਆਂ ਸੂਬਾ ਇਕਾਈਆਂ ਆਪਣੇ-ਆਪਣੇ ਰਾਜਾਂ ਵਿਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰੇਗੀ।

ਇਸ ਦੇ ਨਾਲ ਹੀ 31 ਅਕਤੂਬਰ ਨੂੰ ਪਾਰਟੀ ਸਾਰੇ ਸੂਬਿਆਂ ਵਿੱਚ ‘ਕਿਸਾਨ ਅਧਿਕਾਰ ਦਿਵਸ’ ਮਨਾਏਗੀ। ਖਾਸ ਗੱਲ ਇਹ ਹੈ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ ਜਨਮ ਤਰੀਕ ਅਤੇ ਇੰਦਰਾ ਗਾਂਧੀ ਦੀ ਬਰਸੀ ਹੈ। ਪਾਰਟੀ ਨੇ ਸਾਰੀਆਂ ਰਾਜ ਇਕਾਈਆਂ ਨੂੰ ਇਸ ਦਿਨ ‘ਸੱਤਿਆਗ੍ਰਹਿ’ ਅਤੇ ‘ਵਰਤ’ ਰੱਖਣ ਦੀ ਹਦਾਇਤ ਦਿੱਤੀ ਹੈ।

ਇਸ ਤੋਂ ਇਲਾਵਾ ਦਸਤਖਤ ਮੁਹਿੰਮ ਤਹਿਤ 2 ਕਰੋੜ ਕਿਸਾਨਾਂ ਦੇ ਦਸਤਖਤ 7 ਨਵੰਬਰ ਤੱਕ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੰਗ ਪੱਤਰ 14 ਦਸੰਬਰ ਨੂੰ ਸਾਰੇ ਦਸਤਖਤਾਂ ਸਮੇਤ ਰਾਸ਼ਟਰਪਤੀ ਨੂੰ ਸੌਂਪਿਆ ਜਾ ਸਕੇ।

ਇਸ ਦੇ ਨਾਲ ਹੀ ਸਾਰੇ ਸੂਬਾ ਇਕਾਈਆਂ ਨੂੰ 1 ਤੋਂ 10 ਨਵੰਬਰ ਤੱਕ ਟਰੈਕਟਰ ਰੈਲੀਆਂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਹਾਲ ਹੀ ਵਿੱਚ ਰਾਹੁਲ ਗਾਂਧੀ ਨੇ ਖ਼ੁਦ ਪੰਜਾਬ ਅਤੇ ਹਰਿਆਣਾ ਵਿੱਚ ਤਿੰਨ ਦਿਨਾਂ ਤੱਕ ਟਰੈਕਟਰ ਰੈਲੀਆਂ ਕਰਕੇ ਮੋਦੀ ਸਰਕਾਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।

LEAVE A REPLY

Please enter your comment!
Please enter your name here