*ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ-ਐਡਵੋਕੇਟ ਬੱਲੀ*

0
6

ਮਾਨਸਾ 6 ਮਈ  (ਸਾਰਾ ਯਹਾਂ/ਮੁੱਖ ਸੰਪਾਦਕ)

ਦੇਸ਼ ਦੇ ਸਾਰੇ ਸਾਧਨਾਂ ਨੂੰ ਮੋਦੀ ਦੇ ਖਾਸ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਹੋਣ ਤੋਂ ਰੋਕਣ ਅਤੇ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਦੇਸ਼ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ। ਮਾਨਸਾ ਹਲਕੇ ਦੇ ਇੰਚਾਰਜ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਪ੍ਰਗਟਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਸਮੁੱਚੇ ਸਾਧਨਾਂ ਨੂੰ ਆਪਣੇ ਖਾਸ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਵਿਕਾਸ ਕਰ ਰਹੀ ਹੈ ਅਤੇ ਉਨ੍ਹਾਂ ਦਾ ਵਿਕਾਸ ਹੀ ਦੇਸ਼ ਦੇ ਵਿਕਾਸ ਦਾ ਰਾਹ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਵਿਕਾਸ ਹੁੰਦਾ ਤਾਂ ਅੱਜ ਦੇਸ਼ ਦੇ ਅੱਸੀ ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਲੋੜ ਨਹੀਂ ਸੀ ਪੈਣੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਮਜ਼ਦੂਰਾਂ ਲਈ ਮਨਰੇਗਾ ਸਕੀਮ ਲਿਆ ਕੇ ਹਰ ਹੱਥੀਂ ਰੁਜ਼ਗਾਰ ਦਾ ਸਾਧਨ ਪੈਦਾ ਕੀਤਾ ਪਰ ਮੋਦੀ ਸਰਕਾਰ ਨੇ ਲੋਕਾਂ ਦੇ ਰੁਜ਼ਗਾਰ ਦੇ ਸਾਧਨ ਤਬਾਹ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਸੱਤਰ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਅਤੇ ਖੇਤੀ ਲਾਗਤਾਂ ’ਤੇ ਸਬਸਿਡੀਆਂ ਦਿੱਤੀਆਂ ਪਰ ਭਾਜਪਾ ਦੀ ਮੋਦੀ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਦੀ ਭਲਾਈ ਲਈ ਇੱਕ ਵੀ ਕਦਮ ਨਹੀਂ ਚੁੱਕਿਆ। ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਉਨ੍ਹਾਂ ਦੇ ਆਪਣੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੇ ਇਰਾਦੇ ਨਾਲ ਤਿੰਨ ਕਾਲੇ ਕਾਨੂੰਨ ਲਿਆਂਦੇ ਅਤੇ ਖੇਤੀ ਲਾਗਤਾਂ ‘ਤੇ ਸਬਸਿਡੀਆਂ ਖਤਮ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸਨ ‘ਚ ਦੇਸ਼ ‘ਚ ਮਹਿੰਗਾਈ ਅਤੇ ਬੇਰੁਜ਼ਗਾਰੀ ਨਵੀਆਂ ਉਚਾਈਆਂ ‘ਤੇ ਪਹੁੰਚੀ ਹੈ ਅਤੇ ਦੇਸ਼ ‘ਚ ਅਮੀਰ-ਗਰੀਬ ਦਾ ਪਾੜਾ ਵਧਿਆ ਹੈ। ਐਡਵੋਕੇਟ ਬੱਲੀ ਨੇ ਕਿਹਾ ਕਿ ਸਾਲ 2025 ਆਰਐਸਐਸ ਦਾ ਸ਼ਤਾਬਦੀ ਸਥਾਪਨਾ ਦਿਵਸ ਹੈ। ਜੇਕਰ ਦੇਸ਼ ਵਿੱਚ ਮੁੜ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਕੇ ਦੇਸ਼ ਨੂੰ ਆਰ.ਐਸ.ਐਸ. ਅਨੁਸਾਰ ਚਲਾਇਆ ਜਾਵੇਗਾ ਅਤੇ ਦੇਸ਼ ਵਿੱਚੋਂ ਲੋਕਤੰਤਰ ਨੂੰ ਖਤਮ ਕਰਕੇ ਮੋਦੀ ਦੀ ਤਾਨਾਸ਼ਾਹੀ ਕਾਇਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਦੇਸ਼ ਨੂੰ ਮੋਦੀ ਦੀ ਤਾਨਾਸ਼ਾਹੀ ਤੋਂ ਬਚਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ। ਉਨ੍ਹਾਂ ਲੋਕ ਸਭਾ ਹਲਕਾ ਬਠਿੰਡਾ ਸਮੇਤ ਦੇਸ਼ ਭਰ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ।

NO COMMENTS