*ਦੇਸ਼ ‘ਚ ਪਿਛਲੇ 24 ਘੰਟੇ ‘ਚ ਕੋਰੋਨਾ ਦੇ 13 ਹਜ਼ਾਰ ਨਵੇਂ ਕੇਸ, 340 ਲੋਕਾਂ ਦੀ ਮੌਤ*

0
64

11.ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਦੇਸ਼ ‘ਚ ਜਾਨਲੇਵਾ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ ‘ਚ ਪਿਛਲੇ 24 ਘੰਟੇ ‘ਚ ਕੋਰੋਨਾ ਵਾਇਰਸ ਦੇ 13 ਹਜ਼ਾਰ 91 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 340 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ‘ਚ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 38 ਹਜ਼ਾਰ 556 ਹੈ, ਜੋ ਪਿਛਲੇ 266 ਦਿਨਾਂ ‘ਚ ਸਭ ਤੋਂ ਘੱਟ ਹੈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਦੇਸ਼ ‘ਚ ਹੁਣ ਤਕ 4,62,189 ਲੋਕਾਂ ਦੀ ਮੌਤ ਹੋਈ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਦੇਸ਼ ‘ਚ ਕੋਰੋਨਾ ਵਾਇਰਸ ਦੇ ਸੰਕਰਮਿਤਾਂ ਦੀ ਗਿਣਤੀ ਵੱਧ ਕੇ 3 ਕਰੋੜ 44 ਲੱਖ 1 ਹਜ਼ਾਰ 670 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1 ਲੱਖ 38 ਹਜ਼ਾਰ 556 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 4,62,189 ਹੋ ਗਈ ਹੈ।

ਦੇਸ਼ ‘ਚ 3,38,00,925 ਲੋਕ ਠੀਕ ਹੋ ਚੁੱਕੇ ਹਨ

ਦੇਸ਼ ‘ਚ ਲਗਾਤਾਰ 34 ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 137 ਦਿਨਾਂ ਤੋਂ 50 ਹਜ਼ਾਰ ਤੋਂ ਵੀ ਘੱਟ ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਕੇਸਾਂ ਦਾ ਲਗਭਗ 0.41 ਫ਼ੀਸਦੀ ਹੈ। ਇਹ ਦਰ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਅੰਕੜਿਆਂ ਦੇ ਅਨੁਸਾਰ ਹੁਣ ਤਕ ਕੁੱਲ 3,38,00,925 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦਕਿ ਮੌਤ ਦਰ ਲਗਭਗ 1.34 ਫ਼ੀਸਦੀ ਹੈ।

ਦੇਸ਼ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 110 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 57 ਲੱਖ 54 ਹਜ਼ਾਰ 817 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ ਟੀਕੇ ਦੀਆਂ 110 ਕਰੋੜ 23 ਲੱਖ 34 ਹਜ਼ਾਰ 225 ਡੋਜ਼ਾਂ ਦਿੱਤੀਆਂ ਜਾ ਚੁੱਕੀਆਂ ਹਨ।

NO COMMENTS