*ਦੇਸ਼ ‘ਚ ਮਹਿੰਗਾਈ ਦੀ ਦਰ 15.8 ਫੀਸਦੀ, ਪਿਛਲੇ 25 ਸਾਲਾਂ ਦਾ ਟੁੱਟਿਆ ਰਿਕਾਰਡ, ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ*

0
53

ਬਰਨਾਲਾ 20,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੀਟੂ ਟਰੇਡ ਯੂਨੀਅਨ ਤੇ ਮਿਡ-ਡੇ-ਮੀਲ ਵਰਕਰਾਂ ਵੱਲੋਂ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਸੀਟੂ ਟਰੇਡ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਦੀ ਦਰ 15.8 ਫੀਸਦੀ ਹੈ, ਜੋ ਪਿਛਲੇ 25 ਸਾਲਾਂ ਵਿੱਚ ਸਭ ਤੋਂ ਵੱਧ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੀਜ਼ਲ, ਪੈਟਰੋਲ, ਰਸੋਈ ਗੈਸ, ਸਰ੍ਹੋਂ ਦਾ ਤੇਲ ਆਦਿ ਸਮੇਤ ਰਸੋਈ ਦਾ ਤੇਲ ਵੀ ਬਹੁਤ ਮਹਿੰਗਾ ਹੋ ਗਿਆ ਹੈ, ਜਿਸ ਲਈ ਕੇਂਦਰ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਦਾ ਕਾਰਨ ਯੂਕਰੇਨ ਤੇ ਰੂਸ ਵਿਚਾਲੇ ਚੱਲ ਰਹੀ ਜੰਗ ਨੂੰ ਦੱਸਿਆ ਜਾ ਰਿਹਾ ਹੈ ਜਦਕਿ ਦੇਸ਼ ਦਾ ਸਿਰਫ਼ 2 ਫੀਸਦੀ ਵਪਾਰ ਇਨ੍ਹਾਂ ਦੇਸ਼ਾਂ ਨਾਲ ਹੁੰਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੱਚਾ ਤੇਲ ਭਾਰਤ ਨੂੰ 22 ਫੀਸਦੀ ਘੱਟ ਰੇਟ ‘ਤੇ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਲੋਕਾਂ ਨਾਲ ਝੂਠ ਬੋਲ ਕੇ ਹਰ ਰੋਜ਼ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਰਹੀ ਹੈ। ਉਕਤ ਮਿਡ-ਡੇ ਵਰਕਰ ਯੂਨੀਅਨ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਸਿਰਫ 3000 ਰੁਪਏ ਪ੍ਰਤੀ ਮਹੀਨਾ ਹੈ।

ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਤਨਖਾਹ ਵਿੱਚ ਵਾਧਾ ਕੀਤਾ ਜਾਵੇ।ਇਸ ਮੌਕੇ ਧਰਨਾ ਦੇ ਰਹੇ ਲੋਕਾਂ ਦਾ ਮੰਗ ਪੱਤਰ ਲੈਣ ਲਈ ਤਹਿਸੀਲਦਾਰ ਧਰਨੇ ਵਾਲੀ ਥਾਂ ਪੁੱਜੇ ਅਤੇ ਕਿਹਾ ਕਿ ਉਨ੍ਹਾਂ ਦਾ ਮੰਗ ਪੱਤਰ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

NO COMMENTS