
(ਸਾਰਾ ਯਹਾਂ/ਬਿਊਰੋ ਰਿਪੋਰਟ) : ਦੇਸ਼ ਦੀ 105 ਸਾਲਾ ਬਜ਼ੁਰਗ ਅਥਲੀਟ ਮਾਨ ਕੌਰ ਨਹੀਂ ਰਹੇ। ਦੱਸ ਦਈਏ ਕਿ 105 ਸਾਲਾ ਐਥਲੀਟ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸੀ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਚੱਲ ਰਿਹਾ ਸੀ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਦਾਖ਼ਲ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
