*ਦੇਸ਼ ਦੇ ਸੈਨਿਕਾਂ, ਸ਼ੂਰਵੀਰਾਂ ਅਤੇ ਬਹਾਦਰ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਂਹ ਲੈ ਰਹੇ ਹਾਂ :ਅਸ਼ੋਕ ਗਰਗ*

0
46

ਮਾਨਸਾ 16 ਅਗਸਤ :(ਸਾਰਾ ਯਹਾਂ/ਮੁੱਖ ਸੰਪਾਦਕ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 78ਵੇਂ ਆ਼ਜਾਦੀ ਦਿਹਾੜੇ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ੂਰਵੀਰਾਂ ਨੂੰ ਸਿਜ਼ਦਾ ਕਰਦਿਆਂ ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਅਸ਼ੋਕ ਗਰਗ ਅਤੇ ਪ੍ਰਧਾਨ ਪ੍ਰਵੀਨ ਗੋਇਲ ਜੀ ਦੀ ਅਗਵਾਈ ਹੇਠ ਕਲੱਬ ਦੀ ਇਮਾਰਤ ਤੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਕਲੱਬ ਦੀ ਐਕਟਰ ਬਾਡੀ ਦੇ ਪ੍ਰਧਾਨ ਵਰੁਣ ਬਾਂਸਲ, ਡਾਇਰੈਕਟਰ ਪ੍ਰਵੀਨ ਸ਼ਰਮਾ ਟੋਨੀ, ਪ੍ਰੈਸ ਸਕੱਤਰ ਬਲਜੀਤ ਸ਼ਰਮਾ ਅਤੇ ਕੈਸ਼ੀਅਰ ਸੁਸ਼ੀਲ ਕੁਮਾਰ ਵੀ ਮੌਜੂਦ ਸਨ।  
ਇਸ ਮੌਕੇ ਚੇਅਰਮੈਨ ਸ਼੍ਰੀ ਅਸ਼ੋਕ ਗਰਗ ਨੇ ਕਿਹਾ ਕਿ ਸਾਨੂੰ ਮਾਣ ਹੈ ਸਾਡੇ ਦੇਸ਼ ਦੇ ਉਨ੍ਹਾਂ ਸ਼ਹੀਦਾਂ, ਸ਼ੂਰਵੀਰਾਂ, ਬਹਾਦਰ ਯੋਧਿਆਂ ਉਤੇ ਜਿਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਦੀ ਬਦੌਲਤ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਅੱਜ ਆਜ਼ਾਦ ਫਿਜ਼ਾ ਵਿੱਚ ਸਾਂਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਦੇ ਵਾਸੀ ਹੋਣ ਦਾ ਮਾਣ ਹਾਸਿਲ ਹੋਇਆ।
ਕਲੱਬ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਪ੍ਰਵੀਨ ਗੋਇਲ ਨੇ ਕਿਹਾ ਕਿ ਅਸੀਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਦੇ ਸੈਨਿਕਾਂ ਅੱਗੇ ਨਤਮਸਤਕ ਹੁੰਦੇ ਹਾਂ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬਹੁਤ ਸਾਰੇ ਸ਼ੂਰਵੀਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿੱਚ ਆਪਣਾ ਯੋਗਦਾਨ ਪਾਈਏ।

NO COMMENTS