ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ
ਦੇਸ਼ ਵਿੱਚ ਕੋਰੋਨਾ (ਕੋਵਿਡ-19) ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ ਹਨ। ਬੁੱਧਵਾਰ ਨੂੰ ਦੇਸ਼ ਭਰ ‘ਚ ਕੋਵਿਡ ਦੇ ਨਵੇਂ ਮਾਮਲਿਆਂ ‘ਚ 44 ਫੀਸਦੀ ਦਾ ਉਛਾਲ ਦੇਖਿਆ ਗਿਆ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਵੀ ਕਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਨਵੇਂ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ 15 ਜਨਵਰੀ ਤੋਂ ਜਨਤਕ ਥਾਵਾਂ ‘ਤੇ ਜਾਣ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ।
ਕਈ ਸੂਬਿਆਂ ਵਿੱਚ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ
ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਾਰੀਆਂ ਪਾਰਟੀਆਂ ਲੋਕਾਂ ਨੂੰ ਆਪਣੇ ਖੇਮੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਵਿੱਚ ਵੀ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ।