ਬੁਢਲਾਡਾ 30 ਮਈ(ਸਾਰਾ ਯਹਾਂ/ਮੁੱਖ ਸੰਪਾਦਕ)ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਡਾ: ਰਣਵੀਰ ਕੌਰ ਮੀਆਂ ਅਤੇ ਉਨ੍ਹਾਂ ਦੇ ਪਤੀ ਸਰਬਜੀਤ ਸਿੰਘ ਮੀਆਂ ਵੱਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨ ਸਭਾਵਾਂ ਦਾ ਦੌਰਾ ਮੁਕੰਮਲ ਕਰਨ ਤੋਂ ਬਾਅਦ ਦਿਨ ਵੀਰਵਾਰ ਨੂੰ ਗੱਲਬਾਤ ਕਰਦਿਆਂ ਡਾ: ਰਣਵੀਰ ਕੌਰ ਮੀਆਂ ਨੇ ਕਿਹਾ ਕਿ ਦੇਸ਼ ਵਿੱਚ “ਇੰਡੀਆ” ਗਠਜੋੜ ਦੀ ਭਾਰੀ ਬਹੁਮਤ ਨਾਲ ਸਰਕਾਰ ਬਣ ਰਹੀ ਹੈ ਅਤੇ ਕਾਂਗਰਸ ਪਾਰਟੀ ਦੇ ਭਾਰੀ ਬਹੁਮਤ ਨਾਲ ਪਾਰਟੀ ਦੇ ਉਮੀਦਵਾਰ ਜਿੱਤਣਗੇ। ਜਿਨ੍ਹਾਂ ਵਿੱਚੋਂ ਜੀਤ ਮਹਿੰਦਰ ਸਿੰਘ ਸਿੱਧੂ ਭਾਰੀ ਵੋਟਾਂ ਨਾਲ ਜਿੱਤ ਕੇ ਹਲਕਾ ਬੁਢਲ਼ਾਡਾ ਦਾ ਵਿਕਾਸ ਕਰਨ ਵਿੱਚ ਪਹਿਲ ਕਦਮੀ ਕਰਨਗੇ। ਡਾ: ਮੀਆਂ ਨੇ ਦਾਅਵੇ ਨਾਲ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰ ਰਹੇ ਹਨ। ਇਸ ਮੌਕੇ ਲਵਲੀ ਗਰਗ, ਬਿਪੁਲ ਗਰਗ ਗੋਰਖਾ, ਨਰੇਸ਼ ਕੁਮਾਰ ਵੀ ਮੌਜੂਦ ਸਨ