ਦੋ ਢੰਗਾਂ ਨਾਲ ਹੋਵੇਗੀ 12ਵੀਂ ਕੌਮੀ ਲੋਕ ਅਦਾਲਤ : ਸੀ.ਜੇ.ਐਮ. ਅਮਨਦੀਪ ਸਿੰਘ

0
27

ਮਾਨਸਾ, 20 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ): ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 12 ਦਸੰਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਲਗਾਈ ਪਰ ਇਹ ਲੋਕ ਅਦਾਲਤ ਪਹਿਲਾਂ ਦੀ ਤਰ੍ਹਾਂ ਸਿੱਧੇ ਰੂਪ ਵਿੱਚ ਹੋਣ ਦੇ ਨਾਲ-ਨਾਲ ਈ-ਲੋਕ ਅਦਾਲਤ ਵੀ ਹੋਵੇਗੀ ਭਾਵ ਲਾਭਪਾਤਰੀ ਅਦਾਲਤ ਵਿੱਚ ਸਿੱਧੇ ਰੂਪ ਵਿੱਚ ਪੇਸ਼ ਹੋ ਕੇ ਆਪਣੇ ਮਾਮਲਿਆਂ ਦਾ ਨਿਪਟਾਰਾ ਵੀ ਕਰ ਸਕਣਗੇ ਅਤੇ ਨਾਲ-ਨਾਲ ਇੰਟਰਨੈੱਟ ਰਾਹੀਂ ਵੀ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਸੁਵਿਧਾ ਹੋਵੇਗੀ।  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀ ਅਮਨਦੀਪ ਸਿੰਘ ਨੇ ਪੈਨਲ ਵਕੀਲਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅਜਿਹਾ ਕੋਵਿਡ-19 ਦੇ ਪ੍ਰਭਾਵਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਸ਼੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਲੋਕ ਅਦਾਲਤ ਦਾ ਲਾਭ ਉਠਾਉਣ ਵਾਲੇ ਲੋਕਾਂ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨੋਡਲ ਅਫ਼ਸਰ ਬਲਵੰਤ ਭਾਟੀਆ, ਗੁਰਕ੍ਰਿਪਾਲ ਸਿੰਘ ਟਿਵਾਣਾ, ਧਰਮਿੰਦਰ ਸਿੰਘ ਸਰਾਂ, ਰਿਸ਼ੂ ਕੁਮਾਰ ਸਿੰਗਲਾ, ਰਾਜਵਿੰਦਰ ਕੌਰ, ਪਰਮਿੰਦਰ ਸਿੰਘ, ਗੁਰਪਿਆਰ ਸਿੰਘ ਧਿੰਗੜ੍ਹ ਮੌਜੂਦ ਸਨ।

NO COMMENTS