
ਮਾਨਸਾ,28 ਜੁੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਮਾਨਸਾ ਦੇ ਵਨ ਵੇ ਟਰੈਫਿਕ ਰੋਡ ਤੇ ਪਰਸ਼ੂਰਾਮ ਮੰਦਰ ਵਾਲੀ ਗਲੀ ਦੇ ਵਿੱਚੋਂ ਇੱਕ ਲੜਕੀ ਤੋਂ ਦੋ ਮੋਟਰਸਾਈਕਲ ਸਵਾਰ ਪਰਸ ਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਉਕਤ ਲਡ਼ਕੀ ਦੇ ਪਰਸ ਵਿੱਚ ਨਕਦੀ ਸੀ ਜਿਸਦੇ ਲਈ ਇਹ ਮੋਟਰਸਾਈਕਲ ਸਵਾਰ ਉਸ ਦਾ ਪਿੱਛਾ ਕਰ ਰਹੇ ਸਨ ਪੁਲਸ ਵੱਲੋਂ ਉਕਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਦੀ ਗਲੀ ਗਲੀ ਦੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਨੇ ਤਾਂ ਕਿ ਉਕਤ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕੇ ਉਧਰ ਥਾਣਾ ਸਿਟੀ 2 ਦੀ ਇੰਚਾਰਜ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਦੋ ਮੋਟਰਸਾਈਕਲ ਸਵਾਰਾਂ ਨੇ ਇਕ ਲੜਕੀ ਤੋਂ ਮੋਬਾਇਲ ਅਤੇ ਪਰਸ ਖੋਹਿਆ ਹੈ ਜਿਸ ਦੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਦੇ ਚੈੱਕ ਕੀਤੇ ਜਾ ਰਹੇ ਹਨ

