
ਬਰਨਾਲਾ, 12 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਦੀ ਅੰਡਰ 17 ਸਾਲ ਲੜਕਿਆਂ ਦੀ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਅਤੇ ਸਕੂਲੀ ਖੇਡਾਂ ਵਿੱਚੋਂ ਜਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵੱਲੋਂ ਜਿੱਤ ਦੀ ਖੁਸ਼ੀ ਵਿੱਚ ਇੱਕ ਸਮਾਗਮ ਕਰਵਾ ਕੇ ਖਿਡਾਰੀਆਂ ਨੂੰ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਅਨਿਲ ਮੋਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ, ਸਮੂਹ ਸਟਾਫ, ਸਕੂਲ ਮਨੇਜਮੈਂਟ ਕਮੇਟੀ ਅਤੇ ਸਕੂਲ ਇੰਚਾਰਜ ਪਰਮਿੰਦਰ ਕੌਰ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਜਿੱਥੇ ਇਹਨਾਂ ਦੇ ਕੋਚ ਗੁਰਚਰਨ ਸਿੰਘ ਬੇਦੀ ਡੀ.ਪੀ.ਈ. ਨੂੰ ਜਾਂਦਾ ਹੈ, ਉਥੇ ਬੱਚਿਆਂ ਦੀ ਮਿਹਨਤ ਅਤੇ ਸਮੂਹ ਸਟਾਫ ਦਾ ਵੀ ਯੋਗਦਾਨ ਹੈ। ਇਸ ਮੌਕੇ ਵਿਦਿਆਰਥੀਆਂ ਵੱਖ–ਵੱਖ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਸਟੇਜ ਸਕੱਤਰ ਦੀ ਭੁਮਿਕਾ ਰਣਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਸਕੂਲ ਮਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ, ਸਾਬਕਾ ਸਰਪੰਚ ਸੁਦਾਗਰ ਸਿੰਘ, ਬਲਵਿੰਦਰ ਸਿੰਘ ਸਮਾਜ ਸੇਵੀ, ਸਾਬਕਾ ਫੌਜੀ ਗੁਰਸੇਵਕ ਸਿੰਘ, ਮਨਜੀਤ ਸਿੰਘ, ਵਾਇਸ ਚੇਅਰਮੈਨ ਬਲਜਿੰਦਰ ਕੌਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
