*ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ ਜਿੱਤਿਆ*

0
97

ਬਰਨਾਲਾ, 19 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ): ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਹੈਦਰਾਬਾਦ (ਤੇਲੰਗਾਨਾ) ਵਿਖੇ ਹੋਈ 5ਵੀਂ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਮਾਸਟਰ ਪ੍ਰੀਤਮ ਸਿੰਘ ਦਾ ਤਗਮਾ ਜਿੱਤ ਕੇ ਆਉਣ ਮੌਕੇ ਸਵਾਗਤ ਕੀਤਾ ਗਿਆ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਦੇ ਜਨਰਲ ਸਕੱਤਰ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾਸਟਰ ਪ੍ਰੀਤਮ ਸਿੰਘ ਨੇ 75 ਸਾਲ ਤੋਂ ਜਿਆਦਾ ਉਮਰ ਵਰਗ ਵਿੱਚ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਕਲੱਬ ਪ੍ਰਧਾਨ ਮਹਿਮਾ ਸਿੰਘ ਢਿੱਲੋਂ, ਜਨਰਲ ਸਕੱਤਰ ਸਿਮਰਦੀਪ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਪੰਧੇਰ, ਜਾਗਰ ਸਿੰਘ ਢਿੱਲੋਂ, ਮਾਸਟਰ ਕੈਲਾਸ਼ ਚੰਦ, ਮਾਸਟਰ ਹਰਭਜਨ ਸਿੰਘ, ਨਿਰਮਲ ਸਿੰਘ ਨਿੰਮਾ, ਤਰਸੇਮ ਸਿੰਘ ਬਾਠ ਸਮੇਤ ਸਮੂਹ ਕਲੱਬ ਮੈਂਬਰਾਂ ਨੇ ਮਾਸਟਰ ਪ੍ਰੀਤਮ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਕਰਕੇ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।

LEAVE A REPLY

Please enter your comment!
Please enter your name here