
ਗੁਰਦਾਸਪੁਰ 04,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) ਪੁਰਾਣੀ ਰੰਜਿਸ਼ ਨੂੰ ਲੈਕੇ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਦੇ ਸੰਧੂ ਧਰਮ ਕੰਡਾ ਵਿਖੇ ਕੁਝ ਨੌਜਵਾਨਾਂ ਵਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਸੰਧੂ ਧਰਮ ਕੰਡੇ ਦੇ ਮਾਲਿਕਾਂ ਦਾ ਕਹਿਣਾ ਸੀ, ਕਿ ਉਹ ਅਪਣੇ ਕੰਡੇ ‘ਤੇ ਬੈਠੇ ਹੋਏ ਸਨ, ਕਿ ਅਚਾਨਕ ਕੁਝ ਗੱਡੀਆਂ ਆਈਆਂ ਅਤੇ 15 ਤੋਂ 20 ਨੌਜਵਾਨਾਂ ਨੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੂਰੁ ਕਰ ਦਿੱਤੀਆਂ। ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜੋਬਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਪਣੇ ਧਰਮ ਕੰਡੇ ‘ਤੇ ਬੈਠੇ ਹੋਏ ਸਨ, ਕਿ ਅਚਾਨਕ ਕੁਝ ਗੱਡੀਆਂ ਆਈਆਂ ਅਤੇ 15 ਤੋਂ 20 ਨੌਜਵਾਨਾਂ ਨੇ ਗੱਡੀ ‘ਚੋਂ ਉਤਰ ਦੇ ਹੀ ਅਚਾਨਕ ਗੋਲੀਆਂ ਚਲਾਉਣੀਆਂ ਸ਼ੂਰੁ ਕਰ ਦਿੱਤੀਆਂ। ਉਨ੍ਹਾਂ ਨੇ ਭੱਜ ਕੇ ਅਪਣੀ ਜਾਨ ਬਚਾਈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਉਨ੍ਹਾਂ ਵਲ ਸਿੱਧੀਆਂ ਹੀ ਗੋਲੀਆਂ ਚਲਾ ਰਹੇ ਸਨ। ਜੇ ਉਹ ਭੱਜ ਕੇ ਆਪਣੀ ਜਾਨ ਨਾ ਬਚਾਉਂਦੇ ਤਾਂ, ਉਨ੍ਹਾਂ ‘ਚੋਂ ਕਿਸੇ ਦੀ ਮੌਤ ਵੀ ਹੋ ਸਕਦੀ ਸੀ। ਉਨ੍ਹਾਂ ਵਲੋਂ ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਇਸ ਮੌਕੇ ਪੁਲਿਸ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਸਮਝੌਤੇ ਲਈ ਦੋਨੋਂ ਧਿਰਾਂ ਪਹੁੰਚੀਆਂ ਸਨ, ਪਰ ਓਥੇ ਕਿਸੇ ਗੱਲ ਨੂੰ ਲੈਕੇ ਤਕਰਾਰ ਹੋ ਗਈ, ਜਿਸ ਕਰਕੇ ਸਮਝੌਤਾ ਸਿਰੇ ਨਹੀਂ ਚੜਿਆ। ਹੋ ਸਕਦਾ ਹੈ ਕਿ ਇਸੇ ਰੰਜੀਸ਼ ਕਰਕੇ ਇਨ੍ਹਾਂ ਲੋਕਾਂ ‘ਤੇ ਗੋਲੀਆਂ ਚਲਾਈਆਂ ਹੋਣ। ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਮਿਲੇ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲ ਗਈ ਹੈ ਤੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
