*ਨਕੋਦਰ ਕਤਲਕਾਂਡ ਨੂੰ ਲੈ ਕੇ ਕਾਂਗਰਸ ਨੇ ਸਰਕਾਰ ‘ਤੇ ਕੱਢੀ ਭੜਾਸ*

0
33

ਚੰਡੀਗੜ੍ਹ, 8 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਰਹਿਣ ਤੇ ਆਲੋਚਨਾ ਕੀਤੀ ਹੈ। ਪਾਰਟੀ ਵੱਲੋਂ ਬੀਤੀ ਰਾਤ ਨਕੋਦਰ ਵਿੱਚ ਕੱਪੜਾ ਵਪਾਰੀ ਅਤੇ ਉਸਦੇ ਸੁਰੱਖਿਆ ਗਾਰਡ ਦੀ ਹੱਤਿਆ ’ਤੇ ਪ੍ਰਤੀਕਰਮ ਪ੍ਰਗਟਾਇਆ ਗਿਆ ਸੀ।
ਇਨ੍ਹਾਂ ਕਤਲਾਂ ‘ਤੇ ਪ੍ਰਤੀਕਰਮ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਜੰਗਲ ਰਾਜ ਦਾ ਬੋਲਬਾਲਾ ਹੈ ਅਤੇ ਅਪਰਾਧੀ ਤੇ ਗੈਂਗਸਟਰ ਬਿਨਾਂ ਕਿਸੇ ਕਾਨੂੰਨ ਦੇ ਡਰ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟਾਈ ਹੈ।
ਅਮਨ-ਕਾਨੂੰਨ ਦੀ ਨਾਕਾਮੀ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਸਰਕਾਰ ’ਤੇ ਵਰ੍ਹਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਉਮੀਦ ਜਤਾਈ ਕਿ ‘ਆਪ’ ਲੀਡਰਸ਼ਿਪ ਹੁਣ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਤੋਂ ਹੱਟ ਕੇ ਸ਼ਾਸਨ ਦੀ ਗੰਭੀਰਤਾ ਨੂੰ ਸਮਝੇਗੀ। ਜਿਨ੍ਹਾਂ ਨੇ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਸਮੇਂ ਅਤੇ ਸਾਧਨਾਂ ਦੀ ਬਰਬਾਦੀ ਨੂੰ ਲੈ ਕੇ ਪਾਰਟੀ ਨੂੰ ਆੜੇ ਹੱਥੀਂ ਲਿਆ।

LEAVE A REPLY

Please enter your comment!
Please enter your name here