-ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਜ਼ਿਲ੍ਹੇ ਅੰਦਰ ਕੀਤਾ ਜਾ ਰਿਹੈ ਸੋਡੀਅਮ ਹਾਈਪੋਕਲੋਰਾਈਡ ਦਾ ਛਿੜਕਾਅ : ਸ਼ਕਤੀ ਕੌਸ਼ਲ

0
34

ਮਾਨਸਾ, 31 ਅਪੈ੍ਰਲ (ਸਾਰਾ ਯਹਾ, ਬਲਜੀਤ ਸ਼ਰਮਾ)) : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਲਗਾਤਾਰ ਸੈਨੇਟਾਈਜ਼ਰ ਛਿੜਕਾਅ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜੁਆਇੰਟ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰੀਜ਼ਨ ਬਠਿੰਡਾ ਸ਼੍ਰੀ ਸ਼ਕਤੀ ਕੌਸ਼ਲ ਨੇ ਅੱਜ ਜ਼ਿਲ੍ਹੇ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।
ਸ਼੍ਰੀ ਸ਼ਕਤੀ ਕੌਸ਼ਲ ਨੇ ਦੱਸਿਆ ਕਿ ਮਾਨਸਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਇਸ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਸੋਡੀਅਮ ਹਾਈਪੋਕਲੋਰਾਈਡ ਦਾ ਲਗਾਤਾਰ ਛਿੜਕਾਵ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਫਾਈ ਸੇਵਕਾਂ ਵੱਲੋਂ ਜ਼ਿਲ੍ਹੇ ਅੰਦਰ ਸਾਫ਼-ਸਫਾਈ ਕੀਤੀ ਜਾ ਰਹੀ ਹੈ।


ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਮੁਨਾਦੀ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦਾ ਫਾਇਦਾ ਤਾਂ ਹੀ ਹੈ ਜੇਕਰ ਲੋਕ ਆਪਣੇ-ਆਪਣੇ ਘਰਾਂ ਵਿੱਚ ਹੀ ਰਹਿਣ, ਤਾਂ ਜੋ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਨਾ ਫੈਲ ਸਕੇ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਮਾਨਸਾ ਸ਼੍ਰੀ ਰਾਜਪਾਲ ਸਿੰਘ ਮੱਕੜ, ਸੈਨੇਟਰੀ ਇੰਸਪੈਕਟਰ ਸ਼੍ਰੀ ਬਲਜਿੰਦਰ ਸਿੰਘ, ਜੇ.ਈ. ਸ਼੍ਰੀ ਜਤਿੰਦਰ ਅਤੇ ਲੇਖਾਕਾਰ ਸ਼੍ਰੀ ਅੰਮ੍ਰਿਤਪਾਲ ਸਿੰਘ ਮੌਜੂਦ ਸਨ।  

NO COMMENTS