ਨਗਰ ਕੌਂਸਲ ਦੀਆ ਚੋਣਾਂ ਨੂੰ ਲੈ ਕੇ ਡੀ ਐਸ ਪੀ ਨੇ ਕੀਤਾ ਸ਼ਹਿਰ ਦਾ ਦੋਰਾ

0
219

ਬੁਢਲਾਡਾ 13,ਫਰਵਰੀ (ਸਾਰਾ ਯਹਾ /ਅਮਨ ਮਹਿਤਾ) ਪੰਜਾਬ ਅੰਦਰ 14 ਫਰਵਰੀ ਦਿਨ ਐਤਵਾਰ ਨੂੰ ਪੈਣ ਜਾ ਰਹੀਆ ਨਗਰ ਕੌਂਸਲ ਦੀਆਂ ਚੋਣਾਂ ਦੇ ਦੌਰਾਨ ਸ਼ਹਿਰ ਅੰਦਰ ਡੀ ਐਸ ਪੀ ਪ੍ਰਭਜੋਤ ਕੋਰ ਬੇਲਾ ਨੇ ਚੋਣਾਂ ਦੌਰਾਨ ਪੁਲੀਸ ਮੁਲਾਜ਼ਮਾਂ ਦੀਆਂ ਲੱਗੀਆਂ ਡਿਊਟੀਆਂ ਦੇ ਦੌਰਾਨ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਵੋਟਾਂ ਨੂੰ ਸਹੀ ਅਤੇ ਸ਼ਾਂਤਮਈ ਢੰਗ ਨਾਲ ਪੁਆਈਆਂ ਜਾਣ ਅਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਅਤੇ ਥਾਣਾ ਮੁਖੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਲਾਕੇ ਅੰਦਰ ਹੁੱਲੜਬਾਜ਼ੀ ਨਹੀਂ ਕਰਨ ਦਿੱਤੀ ਜਾਏਗੀ ਅਗਰ ਕੋਈ ਕਰਦਾ ਹੈ ਤਾਂ ਉਸ  ਦੇ ਖਿਲਾਫ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ।

NO COMMENTS