
ਮਾਨਸਾ, 22 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਪਲਾਸਟਿਕ ਪਿਕਿੰਗ ਡਰਾਈਵ ਚਲਾ ਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ।
ਇਸ ਦੌਰਾਨ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਵਿੱਚੋ 225 ਕਿਲੋਗ੍ਰਾਮ ਪਲਾਸਟਿਕ ਇਕੱਠਾ ਕੀਤਾ ਗਿਆ, ਜਿਸ ਨੂੰ ਸ਼ਹਿਰ ਅੰਦਰ ਬਣੇ ਐਮ.ਆਰ.ਐੱਫ ਵਿੱਚ ਰੀਸਾਇਕਲ ਕਰਨ ਲਈ ਭੇਜਿਆ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਕਰਨ ਸਿੰਘ ਅਤੇ ਕਮਿਊਨਟੀ ਫੈਸੀਲੀਟੀਏਟਰ ਸ੍ਰੀ ਜਸਵਿੰਦਰ ਸਿੰਘ ਵੱਲੋ ਪਲਾਸਟਿਕ ਦੀ ਵਰਤੋ ਦੇ ਬੁਰੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਾ. ਅਜਮੀਤ ਕੌਰ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ ਅੰਬੇਸ਼ ਭਾਰਦਵਾਜ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ. ਬਲਜੀਤ ਸਿੰਘ, ਡਾ. ਸੁਪਨਦੀਪ ਕੌਰ, ਡਾ. ਅਵਿਨਾਸ਼ ਕੁਮਾਰ, ਡਾ. ਅਮਨਦੀਪ ਸਿੰਘ, ਡਾ. ਕੁਲਦੀਪ ਸਿੰਘ ਵੱਲੋਂ ਸਹਿਯੋਗ ਕੀਤਾ ਗਿਆ।
