ਨਗਰ ਨਿਗਮ ਚੋਣਾਂ ਦੀ ਨਾਮਜ਼ਦਗੀ ਦੌਰਾਨ ਸ਼ਰੇਆਮ ਫਾਇਰਿੰਗ, ਗੱਡੀਆਂ ਦੀ ਵੀ ਭੰਨ੍ਹ-ਤੋੜ

0
82

ਤਰਨ ਤਾਰਨ 02,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਭਰਨ ਦੌਰਾਨ ਫਾਇਰਿੰਗ ਹੋਈ। ਅੱਜ ਆਮ ਆਦਮੀ ਪਾਰਟੀ ਦੇ ਵਰਕਰ ਹਲਕਾ ਇੰਚਾਰਜ ਜਸਬੀਰ ਸਿੰਘ ਸੋਹਣ ਸਿੰਘ ਦੀ ਅਗਵਾਈ ਵਿੱਚ ਜਦੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਏ ਤਾਂ ਉਥੇ ਮੌਜੂਦ ਕੁਝ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਵਰਕਰਾਂ ਕੋਲੋਂ ਕੁੱਟਮਾਰ ਕਰਕੇ ਨਾਮਜ਼ਦਗੀ ਫਾਈਲਾਂ ਖੋਹ ਕੇ ਪਾੜ ਦਿੱਤੀਆਂ ਗਈਆਂ।

ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਲਾਖਣਾ ਨੇ ਸਾਫ ਕਿਹਾ ਕਿ “ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਬੁਖਲਾਹਟ ਵਿੱਚ ਆ ਗਏ ਹਨ। ਇਸ ਦੌਰਾਨ ਪੁਲਿਸ ਮੂਕ ਦਰਸ਼ਕ ਬਣੀ ਸਭ ਕੁਝ ਹੁੰਦਾ ਵੇਖ ਰਹੀ ਹੈ।”

ਉੱਧਰ ਦੂਜੇ ਪਾਸੇ ਜਦੋਂ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੀ ਵੀ ਫਾਈਲ ਜਮ੍ਹਾਂ ਨਹੀਂ ਕਰਵਾਉਣ ਦਿੱਤੀ ਗਈ ਤਾਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਫਾਇਰਿੰਗ ਕਰ ਦਿੱਤੀ ਗਈ। ਇਸ ਮਗਰੋਂ ਘਟਨਾ ਦੀ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਪੁਲਿਸ ਦੀ ਇਸ ਢਿੱਲੀ ਕਾਰਗੁਜ਼ਾਰੀ ਤੇ ਵੱਡੇ ਸਵਾਲੀਆ ਚਿੰਨ੍ਹ ਲਾਏ ਹਨ।

ਜਾਣਕਾਰੀ ਅਨੁਸਾਰ ਭਿੱਖੀਵਿੰਡ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਵਿੱਚ ਕੁੱਲ 33 ਰਾਊਂਡ ਫਾਇਰ ਕੀਤੇ ਗਏ ਹਨ ਤੇ ਸੜਕ ਤੇ ਖਲੋਤੀਆਂ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ ਹੈ।

LEAVE A REPLY

Please enter your comment!
Please enter your name here