ਨਗਰ ਨਿਗਮ ਤੇ ਕੌਂਸਲ ਚੋਣਾਂ ‘ਚ ਹਾਰ ਮਗਰੋਂ ਖੱਲ੍ਹੀਆਂ ‘ਆਪ’ ਦੀਆਂ ਅੱਖਾਂ, ਕੱਲ੍ਹ ਤੋਂ ਮੀਟਿੰਗਾਂ ਦਾ ਦੌਰ

0
65

ਚੰਡੀਗੜ੍ਹ 21,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਹਾਰ ਮਗਰੋਂ ‘ਆਪ’ ਦੀਆਂ ਅੱਖਾਂ ਖੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਗਈਆਂ ਹਨ। ਪਾਰਟੀ ਨੂੰ ਇੰਨੀ ਬੁਰੀ ਹਾਰ ਦੀ ਉਮੀਦ ਨਹੀਂ ਸੀ। ਇਸ ਲਈ 2022 ਦੀਆਂ ਚੋਣਾਂ ਵਾਸਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤੇ ਸਥਾਨਕ ਚੋਣਾਂ ਦੀ ਸਮੀਖਿਆ ਕਰਨ ਲਈ ਆਪ ਨੇ ਕੱਲ੍ਹ ਤੋਂ ਮੀਟਿੰਗਾਂ ਕਰੇਗੀ। ਆਮ ਆਦਮੀ ਪਾਰਟੀ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੋਮਵਾਰ ਤੋਂ ਸੂਬੇ ਦੇ ਚਾਰ ਜੋਨਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।

ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਨੇ ਕਿਹਾ ਕਿ ਸੋਮਵਾਰ ਤੋਂ ਸੂਬਾ ਅਹੁਦੇਦਾਰਾਂ ਵੱਲੋਂ ਪਾਰਟੀ ਦੇ ਸਥਾਨਕ ਆਗੂਆਂ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗਾਂ ਕਰਕੇ ਇਨ੍ਹਾਂ ਚੋਣਾਂ ਦੀ ਸਮੀਖਿਆ ਕੀਤੀ ਜਾਵੇਗੀ।

ਪਾਰਟੀ ਵੱਲੋਂ ਇਨ੍ਹਾਂ ਚੋਣਾਂ ਦੀ ਸਮੀਖਿਆ ਕਰਦੇ ਹੋਏ ਆਉਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ। ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਤੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਜਾਵੇਗੀ।

‘ਆਪ’ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਵਾਰ ਲੜੀਆਂ ਗਈਆਂ। ਇਨ੍ਹਾਂ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਸ਼ਹਿਰ ਵਾਸੀਆਂ ਵੱਲੋਂ ਮਿਲੇ ਚੰਗੇ ਹੁੰਗਾਰੇ ਤੋਂ ਬਾਅਦ ਪਾਰਟੀ ਨੂੰ ਸ਼ਹਿਰੀ ਖੇਤਰ ਵਿੱਚ ਮਜ਼ਬੂਤ ਕਰਨ ਲਈ ਹੋਰ ਕਦਮ ਚੁੱਕੇ ਜਾਣਗੇ। ਇਸ ਲਈ ਪਾਰਟੀ ਵੱਲੋਂ ਸੋਮਵਾਰ ਤੋਂ ਹੀ ਜੋਨ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ। 

LEAVE A REPLY

Please enter your comment!
Please enter your name here