*ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨਗੀ ਦੀ ਹੋਈ ਚੋਣ*

0
117

ਸਰਦੂਲਗੜ੍ਹ, 10 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ/ਮੋਹਨ ਸ਼ਰਮਾ) ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਨਗਰ ਪੰਚਾਇਤੀ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ।  ਸਰਦੂਲਗੜ੍ਹ ਵਿਖੇ 15 ਵਾਰਡਾਂ ਵਿੱਚ ਐਮ ਸੀ ਦੀਆਂ ਚੋਣਾਂ ਹੋਈਆਂ ਜਿਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ 10 ਉਮੀਦਵਾਰ ਤੇ ਚਾਰ ਉਮੀਦਵਾਰ ਆਜ਼ਾਦ ਅਤੇ ਇੱਕ ਉਮੀਦਵਾਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਇਹ ਜਿੱਤ ਪ੍ਰਾਪਤ ਕੀਤੀ ਸੀ। ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਵਿਧਾਇਕ ਸਰਦੂਲਗੜ੍ਹ ਦੀ ਹਾਜਰੀ ਵਿੱਚ ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਪ੍ਰਧਾਨ ਵੀਨਾ ਰਾਣੀ ਨੂੰ ਨਿਯੁਕਤ ਕੀਤਾ ਗਿਆ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਬਰ ਨੂੰ ਅਤੇ ਮੀਤ ਪ੍ਰਧਾਨ ਬਿੰਦਰ ਸਿੰਘ ਜੈਂਕ ਨੂੰ ਨਿਯੁਕਤ ਕੀਤਾ ਗਿਆ। ਨਵੇਂ ਬਣੇ ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨ ਬੀਨਾ ਰਾਣੀ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮੈਂ ਮਾਨਯੋਗ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਧੰਨਵਾਦ ਕਰਦੀ ਹਾ ਜਿਨ੍ਹਾਂ ਨੇ ਮੈਨੂੰ ਨਗਰ ਪੰਚਾਇਤ ਸਰਦੂਲਗੜ੍ਹ ਦਾ ਪ੍ਰਧਾਨਗੀ ਦੇ ਕਾਬਿਲ ਸਮਝਦਿਆਂ ਨਿਯੁਕਤ ਕੀਤਾ। ਮੈਂ ਸਰਦੂਲਗੜ੍ਹ ਵਾਸੀਆਂ ਨੂੰ ਇਹ ਵਿਸ਼ਵਾਸ ਦਿਵਾਉਂਦੀ ਹਾਂ ਕਿ ਵਿਕਾਸ ਦੇ ਕੰਮ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਅਤੇ ਸਾਫ ਸੁਥਰੇ ਢੰਗ ਨਾਲ ਕਰਾਂਗੀ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। 

ਇਹ ਜਿੱਤ ਆਮ ਆਦਮੀ ਪਾਰਟੀ ਸਰਕਾਰ ਦੀ ਜਿੱਤ ਹੋਈ ਹੈ। ਹੁਣ ਸ਼ਹਿਰ ਸਰਦੂਲਗੜ੍ਹ ਦਾ ਵਿਕਾਸ ਅਸੀਂ ਨਗਰ ਕੌਂਸਲਰਾਂ ਦੇ ਸਹਿਯੋਗ ਨਾਲ ਸਾਰੇ ਰਲ ਕੇ ਪਹਿਲ ਦੇ ਅਧਾਰ ਤੇ ਕਰਾਂਗੇ। 

NO COMMENTS