*ਨਗਰ ਸੁਧਾਰ ਸਭਾ ਬੁਢਲਾਡਾ ਵੱਲੋਂ ਸ਼ਹਿਰ ਦੀਆਂ ਮੰਗਾਂ ਦੇ ਹੱਲ ਲਈ ਐਸ.ਡੀ.ਐਮ. ਦਫ਼ਤਰ ਅੱਗੇ ਪ੍ਰਦਰਸ਼ਨ*

0
39

ਬੁਢਲਾਡਾ – 13 ਜੁਲਾਈ   (ਸਾਰਾ ਯਹਾਂ/ਅਮਨ ਮੇਹਤਾ    ) – ਸ਼ਹਿਰ ਦੀ ਸੰਸਥਾ ਨਗਰ ਸੁਧਾਰ ਸਭਾ ਨੇ ਬੁਢਲਾਡਾ ਸ਼ਹਿਰਵਾਸੀਆਂ ਨੂੰ ਦਰਪੇਸ਼ ਮੰਗਾਂ-ਮਸਲਿਆਂ ਸਬੰਧੀ 14 ਜੁਲਾਈ ਨੂੰ ਐਸ. ਡੀ. ਐਮ. ਬੁਢਲਾਡਾ ਦੇ  ਦਫ਼ਤਰ ਅੱਗੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀਨੀਅਰ ਆਗੂਆਂ ਪ੍ਰੇਮ ਸਿੰਘ ਦੋਦੜਾ ਅਤੇ ਐਡਵੋਕੇਟ ਸਵਰਨਜੀਤ ਸਿੰਘ  ਦਲਿਓ ਨੇ ਦੱਸਿਆ ਕਿ ਸ਼ਹਿਰ ਦੇ ਮੰਗਾਂ- ਮਸਲਿਆਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਨੇ ਕਦੇ ਵੀ ਗੰਭੀਰਤਾ ਨਹੀਂ ਦਿਖਾਈ ।      ਉਨ੍ਹਾਂ ਦੱਸਿਆ ਕਿ  ਪਿਛਲੇ ਸਮੇਂ ਦੌਰਾਨ ਨਗਰ ਕੌਂਸਲ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਵਿੱਚ ਵੱਡੇ ਪੱਧਰ ‘ਤੇ ਕਥਿਤ ਘਪਲੇਬਾਜ਼ੀ ਹੋਈ ਹੈ। ਜਿਸ ਦੀ ਜਾਂਚ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਨਾ ਹੀ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ , ਗੰਦੇ ਪਾਣੀ ਦੀ ਨਿਕਾਸੀ , ਖਸਤਾ ਹਾਲਾਤ ਸੜਕਾਂ ਦਾ ਨਵ ਨਿਰਵਾਣ , ਨਗਰ ਕੌਂਸਲ ਵੱਲੋਂ ਐਨ.ਓ.ਸੀ. ਦਿੱਤੇ ਜਾਣ , ਸ਼ਹਿਰ ਵਿੱਚ ਸਾਫ਼-ਸਫਾਈ ਦੇ ਪੁਖਤਾ ਇੰਤਜ਼ਾਮ ਕਰਨ , ਨਗਰ ਕੌਂਸਲ ਦਾ ਦਫ਼ਤਰ ਸ਼ਹਿਰ ਵਿੱਚ ਲਿਆਉਣ ਅਤੇ ਕੌਂਸਲ ਦੇ ਦਫ਼ਤਰ ਦੀ ਪੁਰਾਣੀ ਬਿਲਡਿੰਗ ਵਿੱਚ ਮੁੜ ਉਸਾਰੀ ਕਰਨ , ਬੁਢਲਾਡਾ-ਜਾਖਲ ਰੋਡ ਦੇ 148 ਬੀ ਨੈਸ਼ਨਲ ਹਾਈਵੇ ਵਿੱਚ ਜ਼ਮੀਨ ਐਕੁਆਇਰ ਧਾਰਕਾਂ ਦੇ ਖਾਤਿਆਂ ਵਿੱਚ ਬਣਦੀ ਰਾਸ਼ੀ ਪਾਉਣ ਆਦਿ ਸਬੰਧੀ ਕੁੱਝ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਸ਼ਹਿਰਵਾਸ਼ੀਆਂ ਨੇ ਮਜਬੂਰਨ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਹੈ।     ਦੋਵਾਂ ਆਗੂਆਂ ਨੇ ਕਿਹਾ ਕਿ ਜਮੀਨ ਦੇ ਕੁਲੈਕਟਰ ਰੇਟਾਂ ਵਿੱਚ ਕੀਤਾ ਬੇਅਥਾਹ ਵਾਧਾ ਵਾਪਸ ਲਿਆ ਜਾਵੇ , ਬੰਦ ਪੲੀਆਂ ਪੈਸੇਜਰ ਰੇਲਗੱਡੀਆਂ ਸ਼ੁਰੂ ਕੀਤੀਆਂ ਜਾਣ ਅਤੇ ਰੇਲਵੇ ਰੋਡ ਦੇ ਥੜਿਆਂ ਆਦਿ ਦਾ ਕੰਮ ਮੁਕੰਮਲ ਕੀਤਾ ਜਾਵੇ। ਨਗਰ ਸੁਧਾਰ ਸਭਾ ਵੱਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਜੁਲਾਈ ਨੂੰ ਸਵੇਰੇ 9 ਵਜੇ ਰਾਮਲੀਲਾ ਗਰਾਊਂਡ ਬੁਢਲਾਡਾ ਵਿਖੇ ਵੱਡੀ ਗਿਣਤੀ ਵਿੱਚ ਵਿੱਚ ਪਹੁੰਚਣ।   ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਾਲ ਰਿਸ਼ੀ , ਮਾ. ਰਘੁਨਾਥ ਸਿੰਗਲਾ , ਅਵਤਾਰ ਸਿੰਘ ਔਲਖ , ਹਰਿੰਦਰ ਸੋਢੀ , ਹਰਦਿਆਲ ਸਿੰਘ ਦਾਤੇਵਾਸ , ਮਿਸਤਰੀ ਜਰਨੈਲ ਸਿੰਘ , ਅਮਿਤ ਜਿੰਦਲ , ਗਗਨ ਦਾਸ ਵੈਰਾਗੀ , ਰਾਜ ਕੁਮਾਰ , ਵਿੱਕੀ ਖਿੱਪਲ , ਗਿਆਨ ਚੰਦ ਸੇਠ ਮੌਜੂਦ ਸਨ।

NO COMMENTS