*ਨਜਾਇਜ਼ ਅਸਲੇ ਸਮੇਤ 1 ਮੁਲਜਿਮ ਕਾਬੂ, 1 ਪਿਸਟਲ 12 ਬੋਰ ਦੇਸੀ ਸਮੇਤ 2 ਕਾਰਤੂਸ ਜਿੰਦਾਂ ਬਰਾਮਦ*

0
51

ਮਾਨਸਾ, 03—06—2021 (ਸਾਰਾ ਯਹਾਂ/ਜੋਨੀ ਜਿੰਦਲ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਨੇ ਸਮਾਜ ਵਿਰੋਧੀ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ
ਕਰਦਿਆ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਲਜਿਮ ਮਿੱਠੂ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਖੋਖਰ ਖੁਰਦ
ਨੂੰ ਕਾਬ ੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜਿਮ ਪਾਸੋਂ 1 ਪਿਸਟਲ 12 ਬੋਰ ਦੇਸੀ ਸਮੇਤ 2
ਜਿੰਦਾਂ ਕਾਰਤੂਸ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਏ ਗਏ ਹਨ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਕਿ ਥਾਣਾ ਸਦਰ
ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ: ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਖੋਖਰ ਖੁਰਦ ਮੌਜੂਦ ਸੀ
ਤਾਂ ਸਾਹਮਣੇ ਤੋਂ ਆ ਰਹੇ ਵਿਅਕਤੀ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਨਾਮ—ਪਤਾ ਪੁੱਛਣ ਤੇ ਉਸਨੇ ਆਪਣਾ ਨਾਮ ਮਿੱਠੂ
ਸਿੰਘ ਪੁੱਤਰ ਧੰਨਾ ਸਿੰਘ ਵਾਸੀ ਖੋਖਰ ਖੁਰਦ ਦੱਸਿਆ, ਜਿਸਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋਂ 1
ਪਿਸਟਲ 12 ਬੋਰ ਦੇਸੀ ਸਮੇਤ 2 ਕਾਰਤੂਸ ਜਿੰਦਾਂ ਬਰਾਮਦ ਕੀਤੇ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 159 ਮਿਤੀ
02—06—2021 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,
ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਨਜਾਇਜ ਅਸਲਾ ਉਸਨੇ ਕਿੱਥੋ, ਕਿਸ ਪਾਸੋਂ ਲਿਆਂਦਾ ਸੀ
ਅਤ ੇ ਉਸਦਾ ਕੀ ਮਕਸਦ ਸੀ। ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

LEAVE A REPLY

Please enter your comment!
Please enter your name here