*ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ਹੀ ਵੇਚਣ ਬੀਜ ਵਿਕਰੇਤਾ-ਡਿਪਟੀ ਕਮਿਸ਼ਨਰ*

0
41

ਮਾਨਸਾ, 27 ਅਪ੍ਰੈਲ(ਸਾਰਾ ਯਹਾਂ/  ਮੁੱਖ ਸੰਪਾਦਕ)  : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੀਜ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਅਤੇ ਇਸ ਦੇ ਬੀਜ ਨੂੰ ਵਿਕਰੀ ਕਰਨ ਦੀ ਮਨਾਹੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦਾ  ਇਲਾਕਾ ਨਰਮਾ ਪੱਟੀ ਵਿੱਚ ਆਉਂਦਾ ਹੈ ਅਤੇ ਨਰਮੇ ਦੀ ਫਸਲ ਉਪਰ ਜੋ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ ਇਸ ਹਮਲੇ ਦਾ ਮੁੱਖ ਕਾਰਨ ਗਰਮ ਰੁੱਤ ਦੀ ਮੂੰਗੀ ਹੈ। ਉਨ੍ਹਾਂ ਕਿਹਾ ਕਿ ਮੂੰਗੀ ਦੀ ਕਾਸ਼ਤ ਕਰਨ ਨਾਲ ਚਿੱਟੀ ਮੱਖੀ ਦੇ ਵਧਣ ਦਾ ਡਰ ਬਣਿਆ ਰਹਿੰਦਾ ਹੈ ਜੋ ਬਾਅਦ ਵਿਚ ਨਰਮੇ ਦੀ ਫਸਲ ਦੇ ਨੁਕਸਾਨ ਦਾ ਕਾਰਨ ਬਣਦਾ ਹੈ। ਉਨ੍ਹਾਂ ਸਮੂਹ ਬੀਜ ਵਿਕਰੇਤਾਵਾਂ ਨੂੰ ਨਰਮੇ ਦੀਆਂ ਮਨਜ਼ੂਰਸ਼ੁਦਾ ਕਿਸਮਾਂ ਦੀ ਵਿਕਰੀ ਕਰਨ ਦੀ ਹਦਾਇਤ ਕੀਤੀ।
ਮੁੱਖ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀਆਂ ਮੰਜੂਰਸ਼ੁਦਾ ਕਿਸਮਾਂ ‘ਤੇ 33 ਫੀਸਦੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆ ਵਿੱਚ ਪਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਨਰਮੇ ਦੇ ਬੀਜ ਖਰੀਦਣ ਉਪਰੰਤ ਸਬਸਿਡੀ ਦਾ ਲਾਭ ਲੈਣ ਲਈ pbagrimachinery.com ਉਪਰ ਆਪਣਾ ਬਿਨੈ ਪੱਤਰ 15.05.2023 ਤੱਕ ਅਪਲੋਡ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜਿਲ੍ਹੇ ਦੇ ਬੀਜ ਵਿਕਰੇਤਾਵਾਂ ਨੂੰ ਆਪਣੇ ਸੇਲ ਪੁਆਇੰਟ ਤੇ ਹੀ ਸਬਸਿਡੀ ਪੋਰਟਲ ਉਪਰ ਬਿੱਲ ਅਪਲੋਡ ਕਰਨ ਦੀ ਸਲਾਹ ਦਿੱਤੀ ਤਾਂ ਜੋ ਵੱਧ ਤੋਂ ਵੱਧ ਕਿਸਾਨ ਨਰਮੇ ਦੀ ਸਬਸਿਡੀ ਦਾ ਲਾਭ ਲੈ ਸਕਣ।

NO COMMENTS