*ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ*

0
10

ਮਾਨਸਾ, 24 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਬਲਾਕ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਖ ਵੱਖ ਪਿੰਡਾਂ ਦੇ 105 ਕਿਸਾਨਾਂ ਨੇ ਭਾਗ ਲਿਆ।
ਵਿਗਿਆਨੀ, ਕੇਂਦਰੀ ਕਪਾਹ ਖੋਜ ਸੰਸਥਾਨ, ਡਾ. ਅਮਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਨਰਮੇ ਦੀ ਫ਼ਸਲ ਵਿੱਚ ਔੜ ਵਰਗੇ ਹਾਲਤ ਬਣ ਰਹੇ ਹਨ, ਇਸ ਲਈ ਕਿਸਾਨ ਵੀਰਾਂ ਨੂੰ ਪਾਣੀ ਲਗਾਉਣ ਮਗਰੋਂ ਸਿਫਾਰਿਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਦਾ ਚੰਗਾ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫੇ ’ਤੇ 04 ਵਾਰ 2 ਫ਼ੀਸਦੀ ਪੋਟਾਸ਼ਿਆਮ ਨਾਇਟ੍ਰੇਟ (13:0:45) ਦਾ ਛਿੜਕਾਅ ਕੀਤਾ ਜਾਵੇ ਅਤੇ ਖੇਤਾਂ ਵਿੱਚ ਨਦੀਨ ਨਾ ਹੋਣ ਦਿੱਤੇ ਜਾਣ।
ਸਹਾਇਕ ਪ੍ਰੋਫੈਸਰ, ਕੀਟ ਵਿਗਿਆਨ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ, ਡਾ. ਰਣਵੀਰ ਸਿੰਘ ਨੇ ਕਿਸਾਨਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਨਰਮੇ ’ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪਤਾ 06 ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਰਮੇ ਉੱਪਰ ਚਿੱਟੀ ਮੱਖੀ ਦਾ ਹਮਲਾ ਬਹੁਤ ਜ਼ਿਆਦਾ ਹੋਵੇ ਤਾਂ ਕਲਾਸਟੋ 20 ਡਬਲਯੂ ਜੀ.(ਪਾਇਰੀਫਲੂਕੀਨਾਜ਼ੋਨ) 200 ਗ੍ਰਾਮ/ਏਕੜ ਦੀ ਸਪਰੇਅ ਕਰਨ ਤੋਂ ਬਾਅਦ ਲੈਨੋ 10 ਈ. ਸੀ. (ਪਾਈਰੀਪਰੋਕਸੀਫਿਨ) 500 ਮਿ.ਲੀ./ਏਕੜ ਜਾਂ ਓਬਰੋਨ 22.9 ਐਸ ਸੀ (ਸਪੈਰੋਮੈਸੀਫਿਨ) 200 ਮਿ.ਲੀ./ਏਕੜ ਦੇ ਹਿਸਾਬ ਨਾਲ ਸਪਰੇਅ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦਾ ਹਮਲਾ ਦਰਮਿਆਨਾ ਹੋਵੇ ਤਾਂ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) 400 ਮਿ.ਲੀ./ਏਕੜ ਜਾਂ ਪੋਲੋ 50 ਡਬਲਯੂ ਪੀ (ਡਾਇਆਫੈਨਥੂਯੂਰੋਨ) 200 ਗ੍ਰਾਮ/ ਏਕੜ ਦੀ ਸਪਰੇਅ ਕਰਨ ਤੋਂ ਬਾਅਦ  ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) 500 ਮਿ.ਲੀ./ਏਕੜ ਜਾਂ ਓਬਰੋਨ 22.9 ਐਸ ਸੀ (ਸਪੈਰੋਮੈਸੀਫਿਨ) 200 ਮਿ.ਲੀ./ਏਕੜ ਦੀ ਸਪਰੇਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘੱਟ ਹਮਲੇ ਵਾਲੇ ਨਰਮੇ ਦੇ ਖੇਤਾਂ ਵਿੱਚ ਓਸ਼ੀਨ 20 ਐਸ ਜੀ (ਡਾਇਨੋਟੈਫੂਰਾਨ) 60 ਗ੍ਰਾਮ/ਏਕੜ ਜਾਂ ਫੋਸਮਾਈਟ 50 ਈ ਸੀ (ਈਥੀਆਨ) 800 ਮਿ.ਲੀ./ਏਕੜ ਦੀ ਸਪਰੇਅ ਕੀਤੀ ਜਾਵੇ।
ਉਨ੍ਹਾਂ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਫੁੱਲਾਂ ਅਤੇ ਟੀਂਡਿਆਂ ਦਾ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਜੇ 100 ਫੁੱਲਾਂ ਵਿਚੋਂ ਨੁਕਸਾਨੇ ਗਏ 05 ਫੁੱਲ ਮਿਲਦੇ ਹਨ ਜਾਂ 20 ਹਰੇ ਟੀਂਡਿਆਂ ਵਿੱਚੋਂ 02 ਜਾਂ 03 ਤੋਂ ਜ਼ਿਆਦਾ ਸੁੰਡੀਆਂ ਮਿਲਦੀਆਂ ਹਨ ਤਾਂ ਪਰੋਕਲੇਮ 05 ਐਸ.ਜੀ. ( ਐਮਾਮੈਕਟਿਨ ਬੈਨਜੋਏਟ) 100 ਗ੍ਰਾਮ ਜਾਂ ਕਿਊਰਾਕਰਨ 50 ਈ ਸੀ (ਪ੍ਰੋਫੈਨੋਫਾਸ) 500 ਮਿ.ਲੀ. ਜਾਂ ਅਵਾਂਟ 15 ਐਸ ਸੀ (ਇੰਡੋਕਸਾਕਾਰਬ) 200 ਮਿ.ਲੀ. ਜਾਂ ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ) 250 ਗ੍ਰਾਮ ਜਾਂ ਫੇ

LEAVE A REPLY

Please enter your comment!
Please enter your name here