
ਮਾਨਸਾ, 31 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 03 ਅਪ੍ਰੈਲ 2023 ਦਿਨ ਸੋਮਵਾਰ ਨੂੰ ਜ਼ਿਲਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ/ਕਰਨ ਦਾ ਹੁਕਮ ਜਾਰੀ ਕੀਤਾ ਹੈ। ਹੁਕਮ ਵਿੱਚ ਉਨਾਂ ਕਿਹਾ ਕਿ ਸਕੱਤਰ ਐਨੀਮਲ ਵੈਲਫੇਅਰ ਬੋਰਡ ਆਫ਼ ਇੰਡੀਆ ਦੇ ਪੱਤਰ ਅਨੁਸਾਰ ਇਸ ਦਿਨ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ 03 ਅਪ੍ਰੈਲ 2023 ਨੂੰ ਜ਼ਿਲਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
