*ਨਵਜੋਤ ਸਿੱਧੂ ਦਾ ਕੇਜਰੀਵਾਲ ‘ਤੇ ਹਮਲਾ, ਕਿਹਾ ਦੱਸੋ ਕਿਸਾਨਾਂ ਨੂੰ ਕਹਿੜੀ ਸਬਸਿਡੀ ਦੇ ਰਹੇ ਹੋ*

0
13

ਲੁਧਿਆਣਾ/ਚੰਡੀਗੜ੍ਹ 22,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ ਚੰਨੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਦੇ ਹੋਏ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਿਆ।

ਲੁਧਿਆਣਾ ‘ਚ ਸਿੱਧੂ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ 8000 ਕਰੋੜ ਰੁਪਏ ਦੀ ਸਬਸਿਡੀ ਦੇ ਰਹੇ ਹਾਂ। ਤੁਸੀਂ ਦੱਸੋ ਕਿ ਕਿਹੜਾ ਸੂਬਾ ਕਿਸਾਨਾਂ ਨੂੰ ਇੰਨੀ ਸਬਸਿਡੀ ਦੇ ਰਿਹਾ ਹੈ। ਅਰਵਿੰਦ ਕੇਜਰੀਵਾਲ ਨੂੰ ਪੁੱਛੋ ਕਿ ਉਹ ਕਿਸਾਨਾਂ ਨੂੰ ਕਿਹੜੀ ਸਬਸਿਡੀ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਜੋ ਕੰਮ ਪਿਛਲੇ ਤਿੰਨ ਮਹੀਨਿਆਂ ਵਿੱਚ ਹੋਏ ਹਨ, ਉਹ ਪਿਛਲੇ 4.5 ਸਾਲਾਂ ਵਿੱਚ ਵੀ ਨਹੀਂ ਹੋਏ। ਮੈਂ ਮਰਦੇ ਦਮ ਤੱਕ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਾ ਵਫ਼ਾਦਾਰ ਰਹਾਂਗਾ। ਸਿੱਧੂ ਨੇ ਕਿਹਾ, ਯੂਪੀ ਵਿੱਚ ਪ੍ਰਿਯੰਕਾ ਗਾਂਧੀ ਨੇ ਸਾਲ 2022 ਦੀਆਂ ਚੋਣਾਂ ਲਈ ਔਰਤਾਂ ਲਈ 40 ਫੀਸਦੀ ਕੋਟੇ ਦਾ ਐਲਾਨ ਕੀਤਾ ਹੈ। ਸਾਡੇ ਪੰਜਾਬ ਮਾਡਲ ਵਿੱਚ 50 ਫੀਸਦੀ ਕੋਟਾ ਦਿੱਤਾ ਜਾਵੇ।


ਇਸ ਤੋਂ ਪਹਿਲਾਂ ਸਿੱਧੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਪਾਕਿਸਤਾਨੀ ਅਧਿਕਾਰੀ ਇਮਰਾਨ ਖ਼ਾਨ ਦੀ ਤਰਫ਼ੋਂ ਉਨ੍ਹਾਂ ਦਾ ਸੁਆਗਤ ਕਰਦਾ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ ਕਿ ਖਾਨ ਉਨ੍ਹਾਂ ਦੇ ‘ਵੱਡੇ ਭਰਾ’ ਵਾਂਗ ਹੈ ਅਤੇ ਉਹ ਉਨ੍ਹਾਂ ਨੂੰ ਬਹੁਤ ਪਿਆਰ ਕਰਦਾ ਹੈ।ਇਸ ਤੋਂ ਬਾਅਦ, ਭਾਜਪਾ ਨੇ ਸ਼ਨੀਵਾਰ ਨੂੰ ਕਾਂਗਰਸ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਉਹ ਬੋਕੋ ਹਰਮ ਅਤੇ ISIS ਵਰਗੇ ਅੱਤਵਾਦੀ ਸੰਗਠਨਾਂ ਨੂੰ ਹਿੰਦੂਤਵ ਵਿਚ ਦੇਖਦੀ ਹੈ, ਜਦੋਂ ਕਿ ਖਾਨ (ਇਮਰਾਨ) ਇਸ ਨੂੰ ‘ਭਾਈ ਜਾਨ’ ਦੇ ਰੂਪ ਵਿਚ ਦੇਖਦੇ ਹਨ। ਇਸ ਮੁੱਦੇ ‘ਤੇ ਕਾਂਗਰਸ ‘ਤੇ ਹਮਲਾ ਕਰਦੇ ਹੋਏ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ, ”ਇਹ ਕਰੋੜਾਂ ਭਾਰਤੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਧੂ ਦਾ ਬਿਆਨ ਸਿਰਫ਼ ਇੱਕ ਘਟਨਾ ਨਹੀਂ ਹੈ, ਸਗੋਂ ਇਹ ਕਾਂਗਰਸ ਪਾਰਟੀ ਦਾ ਇੱਕ ਤਰੀਕਾ ਬਣ ਗਿਆ ਹੈ, ਜਿਸ ਵਿੱਚ ਇਸ ਦੇ ਆਗੂ ਹਿੰਦੂਤਵ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਪਾਕਿਸਤਾਨ ਦੀ ਵਡਿਆਈ ਕਰਦੇ ਹਨ।

NO COMMENTS