ਚੰਡੀਗੜ੍ਹ 18,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਸਾਬਕਾ ਮੰਤਰੀ ਨਵਜੋਤ ਸਿੱਧੂ ਪੂਰੇ ਐਕਸ਼ਨ ਮੋਡ ਵਿੱਚ ਹਨ। ਉਹ ਇਕੱਲੇ-ਇਕੱਲੇ ਵਿਧਾਇਕ ਨੂੰ ਮਿਲ ਰਹੇ ਹਨ। ਸ਼ਨੀਵਾਰ ਨੂੰ ਜਦੋਂ ਉਨ੍ਹਾਂ ਨੇ ਪੰਜਾਬ ਦੇ ਕਈ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਤਾਂ ਕੈਪਟਨ ਦੇ ਗੜ੍ਹ ਪਟਿਆਲਾ ਤੋਂ ਕੋਈ ਵਿਧਾਇਕ ਉਨ੍ਹਾਂ ਨੂੰ ਮਿਲਣ ਨਾ ਪਹੁੰਚਿਆ। ਅੱਜ ਸਿੱਧੂ ਖਾਸ ਤੌਰ ‘ਤੇ ਪਟਿਆਲਾ ਦੇ ਵਿਧਾਇਕਾਂ ਨੂੰ ਮਿਲ ਰਹੇ ਹਨ।
ਉਹ ਸ਼ੁਤਰਾਣਾ ਹਲਕੇ ਦੇ ਵਿਧਾਇਕ ਨਿਰਮਲ ਸਿੰਘ ਨਾਲ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਿਲਣ ਪਹੁੰਚੇ ਹਨ। ਦੱਸ ਦਈਏ ਕਿ ਪਟਿਆਲਾ ਜ਼ਿਲ੍ਹੇ ਦੇ ਕੁੱਲ ਅੱਠ ਵਿਧਾਨ ਸਭਾ ਹਲਕਿਆਂ ਵਿੱਚੋਂ ਸੱਤ ’ਤੇ ਕਾਂਗਰਸ ਦੇ ਵਿਧਾਇਕ ਹਨ। ਇਨ੍ਹਾਂ ’ਚੋਂ ਸ਼ਨੀਵਾਰ ਨੂੰ ਇੱਕ ਵੀ ਵਿਧਾਇਕ ਸਿੱਧੂ ਦੀ ਰਿਹਾਇਸ਼ ’ਤੇ ਨਹੀਂ ਪੁੱਜਿਆ ਸੀ। ਇਸ ਲਈ ਸਿੱਧੂ ਅੱਜ ਪਟਿਆਲਾ ਦੇ ਵਿਧਾਇਕਾਂ ਨੂੰ ਹੀ ਮਿਲ ਰਹੇ ਹਨ।
ਪਟਿਆਲਾ ਦੇ ਵਿਧਾਇਕਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਸਾਧੂ ਸਿੰਘ ਧਰਮਸੋਤ, ਵਿਧਾਇਕ ਹਰਦਿਆਲ ਕੰਬੋਜ, ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਤੇ ਵਿਧਾਇਕ ਕਾਕਾ ਰਜਿੰਦਰ ਸਿੰਘ ਦੇ ਨਾਂ ਸ਼ਾਮਲ ਹਨ।https://imasdk.googleapis.com/js/core/bridge3.471.1_en.html#goog_1967262223Ad ends in 20s
ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਾਮ ਦਾ ਐਲਾਨ ਹੋਣਾ ਬਾਕੀ ਹੈ ਪਰ ਨਵਜੋਤ ਸਿੰਘ ਸਿੱਧੂ ਨੇ ਸਿਆਸੀ ਮੀਟਿੰਗਾਂ ਦਾ ਸਿਲਸਿਲਾ ਭਖਾ ਦਿੱਤਾ ਹੈ। ਉਹ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਕੁਝ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਸੀਨੀਅਰ ਆਗੂ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ। ਉਨ੍ਹਾਂ ਪੰਚਕੂਲਾ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ।
ਸ਼ਨੀਵਾਰ ਨੂੰ ਸਿੱਧੂ ਨੂੰ ਮਿਲਣ ਵਾਲਿਆਂ ਵਿੱਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਪਰਗਟ ਸਿੰਘ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਤਿਕਾਰ ਕੌਰ, ਦਰਸ਼ਨ ਸਿੰਘ ਬਰਾੜ ਤੇ ਪ੍ਰੀਤਮ ਸਿੰਘ ਕੋਟਭਾਈ ਆਦਿ ਸ਼ਾਮਲ ਸਨ। ਇਨ੍ਹਾਂ ਆਗੂਆਂ ਨੇ ਇੱਥੇ ਦੁਪਹਿਰ ਦਾ ਖਾਣਾ ਵੀ ਖਾਧਾ ਸੀ ਪਰ ਵਿਧਾਇਕ ਪਰਗਟ ਸਿੰਘ ਦੇਰ ਸ਼ਾਮ ਤੱਕ ਇੱਥੇ ਰਹੇ।