ਅੰਮ੍ਰਿਤਸਰ 05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ (Punjab Congress) ‘ਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਇਕ ਦਿਨ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 60 ਵਿਧਾਇਕ ਮੁੱਖ ਮੰਤਰੀ ਚੋਣਾਂ ‘ਚ ਹੀ ਜਾਣਗੇ। ਇਹ ਫੈਸਲਾ ਪੰਜਾਬ ਦੇ ਲੋਕਾਂ ਨੇ ਕਰਨਾ ਹੈ। ਸਿੱਧੂ ਨੇ ਕਿਹਾ ਕਿ 60 ਵਿਧਾਇਕਾਂ ਦੀ ਗੱਲ ਕੋਈ ਨਹੀਂ ਕਰ ਰਿਹਾ।
ਸਰਕਾਰ ਬਣਾਉਣ ਦੇ ਰੋਡਮੈਪ ਦੀ ਕੋਈ ਗੱਲ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਮਾਡਲ ਦੀ ਉਹ ਗੱਲ ਕਰ ਰਹੇ ਹਨ, ਉਹ ਸੂਬੇ ਦੇ ਬੱਚਿਆਂ, ਨੌਜਵਾਨਾਂ ਤੇ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਜੇਕਰ ਕੈਪਟਨ ਅਮਰਿੰਦਰ ਸਿਘ ਨੂੰ ਉਤਾਰ ਸਕਦਾ ਹੈ, ਰੇਤ ‘ਤੇ ਵੀ ਲੜ ਸਕਦਾ ਹੈ ਤਾਂ ਉਹ ਅੰਮ੍ਰਿਤਸਰ ਹਲਕਾ ਪੂਰਬੀ ਦੇ ਵਾਸੀਆਂ ਲਈ ਮਾਫ਼ੀਆ ਨਾਲ ਵੀ ਟੱਕਰ ਲੈ ਸਕਦਾ ਹੈ।
ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਦੇ ਨਾਲ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਨਿਘਾਰ ਆ ਗਿਆ ਹੈ। ਕੁਝ ਪਰਿਵਾਰਾਂ ਨੇ ਪੰਜਾਬ ਨੂੰ ਲੁੱਟਿਆ। ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਪ੍ਰਤੀ ਨਾਂਹਪੱਖੀ ਰਿਹਾ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਨੇ ਹਰ ਖੇਤਰ ‘ਚ ਗਿਰਾਵਟ ਦਿੱਤੀ ਤੇ ਮਾਫ਼ੀਆ ਰਾਜ ਬਣਾ ਦਿੱਤਾ ਹੈ। ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਵਰਗਾ ਨੇਤਾ ਕਦੇ ਨਹੀਂ ਦੇਖਿਆ।