*ਨਵਜੋਤ ਸਿੱਧੂ ਦਾ ਸੀਐਮ ਚੰਨੀ ਨੂੰ ਝਟਕਾ! ਫਿਰ ਚੁੱਕਿਆ ਨਾਜ਼ਾਇਜ ਮਾਈਨਿੰਗ ਦਾ ਮੁੱਦਾ*

0
64

 19,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਚੰਨੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਰੇਡ ਤੋਂ ਬਾਅਦ ਸੀਐਮ ਚਰਨਜੀਤ ਸਿੰਘ ਚੰਨੀ ਨਿਸ਼ਾਨੇ ‘ਤੇ ਹਨ। ਇਸ ਮਾਮਲੇ ਵਿੱਚ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਸਮਰਥਨ ਵੀ ਨਹੀਂ ਮਿਲਿਆ। ਹੋਰ ਤਾਂ ਹੋਰ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੇ ਪੰਜਾਬ ਮਾਡਲ ਰਾਹੀਂ ਸੂਬੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਕਾਰੋਬਾਰ ਨੂੰ ਠੱਲ੍ਹ ਪਾਉਣਗੇ।

ਮੁੜ ਉਸੇ ਬਹਾਨੇ ਨਵਜੋਤ ਸਿੰਘ ਸਿੱਧੂ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਿਆ। ਸਿੱਧੂ ਨੇ ਕਿਹਾ ਹੈ ਕਿ ਜਿਨ੍ਹਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਸਿੱਧੂ ਨੇ ਕਿਹਾ, ‘ਸਿਰਫ ਪੰਜਾਬ ਮਾਡਲ ਹੀ ਸੂਬੇ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਖਤਮ ਕਰ ਸਕਦਾ ਹੈ। ਰੇਤ ਦੀ ਮਾਈਨਿੰਗ ਦਾ ਪੂਰਾ ਕੰਟਰੋਲ ਸਰਕਾਰ ਦੇ ਹੱਥ ਵਿੱਚ ਹੋਣਾ ਚਾਹੀਦਾ ਹੈ। ਰੇਤ ਕਾਰਪੋਰੇਸ਼ਨ ਬਣਾ ਕੇ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾ ਸਕਦਾ ਹੈ ਤੇ ਇਸ ਨਾਲ ਰੇਤ ਮਾਈਨਿੰਗ ‘ਤੇ ਰੋਕ ਲੱਗੇਗੀ।’

ਨਵਜੋਤ ਸਿੱਧੂ ਨੇ ਇਸ ਮਾਮਲੇ ‘ਚ ਤੇਲੰਗਾਨਾ ਸਰਕਾਰ ਦਾ ਉਦਾਹਰਣ ਦਿੱਤਾ। ਉਨ੍ਹਾਂ ਨੇ ਕਿਹਾ ਕਿ, ‘ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਕਦਮ ਚੁੱਕਿਆ ਗਿਆ ਹੈ। ਰੇਤ ਦਾ ਸਾਰਾ ਕੰਟ੍ਰੋਲ ਸਰਕਾਰ ਦੇ ਹੱਥਾਂ ‘ਚ ਹੋਣਾ ਚਾਹੀਦਾ ਹੈ। ਸਰਕਾਰ ਨੂੰ ਰੇਤ ਦੀ ਕੀਮਤ ਤੈਅ ਕੀਤੀ ਜਾਣੀ ਚਾਹੀਦੀ ਹੈ। ਆਨਲਾਈਨ ਫਿਕਸਡ ਰੇਟ ਹੋਣੇ ਚਾਹੀਦੇ ਹਨ। 

ਸਿੱਧੂ ਚੁੱਕਦੇ ਰਹੇ ਹਨ ਇਹ ਮੁੱਦਾ- 
ਇਹ ਪਹਿਲਾ ਮੌਕਾ ਨਹੀਂ ਜਦੋਂ ਨਵਜੋਤ ਸਿੰਘ ਸਿੱਧੂ ਨੇ ਸੂਬੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਉਠਾਇਆ ਹੈ। ਨਵਜੋਤ ਸਿੰਘ ਦੀਆਂ ਆਲੋਚਨਾਵਾਂ ਦੇ ਚਲਦੇ ਹੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਕਰੀਬ ਦੋ ਮਹੀਨੇ ਪਹਿਲਾਂ ਸੂਬੇ ਵਿੱਚ ਰੇਤੇ ਦੀਆਂ ਕੀਮਤਾਂ ਤੈਅ ਕਰ ਦਿੱਤੀਆਂ ਸਨ। ਦੱਸ ਦਈਏ ਕਿ ਈਡੀ ਨੇ ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਕਾਂਗਰਸ ਪਾਰਟੀ ਵੱਲੋਂ ਚੰਨੀ ਦਾ ਬਚਾਅ ਕੀਤਾ ਗਿਆ ਹੈ।

LEAVE A REPLY

Please enter your comment!
Please enter your name here