
ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ।ਦਰਅਸਲ, ਲਖੀਮਪੁਰ ਖੀਰੀ ਦੇ ਕਾਂਡ ਨੂੰ ਲੈ ਕੇ ਪੂਰੇ ਦੇਸ਼ ਵਿੱਚ ਰੋਹ ਅਤੇ ਗੁੱਸਾ ਹੈ।ਇਸ ਘਟਨਾ ਵਿੱਚ ਕਿਸਾਨਾਂ ਸਣੇ ਕੁੱਲ 8 ਲੋਕਾਂ ਦੀ ਮੌਤ ਹੋਈ ਹੈ।ਇਸ ਘਟਨਾ ਮਗਰੋਂ ਜਦੋਂ ਕਾਂਗਰਸੀ ਲੀਡਰ ਯੂਪੀ ਜਾਣ ਦੀ ਕੋਸ਼ਿਸ਼ ਕਰਨ ਲਗੇ ਤਾਂ ਯੂਪੀ ਸਰਕਾਰ ਨੇ ਉਨ੍ਹਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ। ਕਾਂਗਰਸੀ ਆਗੂ ਪ੍ਰਿੰਯਕਾ ਗਾਂਧੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਪੰਜਾਬ ਦੇ ਡਿਪਟੀ ਸੀਐੱਮ ਸੁੱਖਜਿੰਦਰ ਰੰਧਾਵਾ ਅਤੇ ਮੁੱਖ ਮੰਤਰੀ ਚੰਨੀ ਨੂੰ ਵੀ ਯੂਪੀ ਜਾਣ ਦੀ ਇਜਾਜ਼ਤ ਨਹੀਂ ਮਿਲੀ।
ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ੇ ਦੇ ਚੁੱਕੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਯੋਗੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।ਸਿੱਧੂ ਨੇ ਕਿਹਾ, “ਜੇ, ਕੱਲ੍ਹ ਤੱਕ, ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਦੇ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਸਾਡੇ ਨੇਤਾ ਪ੍ਰਿਯੰਕਾ ਗਾਂਧੀ, ਨੂੰ ਰਿਹਾਅ ਨਹੀਂ ਕੀਤਾ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ!”
