*ਨਵਜੋਤ ਸਿੱਧੂ ਦੇ ਤਾਜ਼ਾ ਬਿਆਨ ਤੋਂ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਰੀਸ਼ ਰਾਵਤ*

0
61

(ਸਾਰਾ ਯਹਾਂ/ਬਿਊਰੋ ਰਿਪੋਰਟ) ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਦਰਮਿਆਨ ਟਕਰਾਅ ਅਜੇ ਵੀ ਜਾਰੀ ਹੈ। ਕੱਲ੍ਹ ਸਿੱਧੂ ਨੇ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਮੈਨੂੰ ਫੈਸਲੇ ਲੈਣ ਦੀ ਆਜ਼ਾਦੀ ਨਹੀਂ ਮਿਲੀ ਤਾਂ ਮੈਂ ਇੱਟ ਨਾਲ ਇੱਟ ਖਡਕਾ ਦਿਆਂਗਾ। ਅਗਲੇ ਹੀ ਦਿਨ ਪੰਜਾਬ ਇੰਚਾਰਜ ਹਰੀਸ਼ ਰਾਵਤ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ।

ਦੱਸ ਦਈਏ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਨੂੰ ਕੀ ਕਰਨਾ ਹੈ। ਹਰ ਕਿਸੇ ਦਾ ਆਪਣਾ ਤਰੀਕਾ ਹੁੰਦਾ ਹੈ। ਬਗਾਵਤ ਕਰਨਾ ਠੀਕ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਹਰੀਸ਼ ਰਾਵਤ ਸੋਨੀਆ ਗਾਂਧੀ ਨੂੰ ਵੀ ਮਿਲ ਸਕਦੇ ਹਨ।

ਸਿੱਧੂ ਦੇ ਇਸ ਬਿਆਨ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਹੁਣ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਇਸ ‘ਤੇ ਸਪਸ਼ਟੀਕਰਨ ਦਿੱਤਾ ਹੈ। ਰਾਵਤ ਨੇ ਸਿੱਧੂ ਦੇ ਬਿਆਨ ਬਾਰੇ ਕਿਹਾ ਕਿ ਸਾਰੇ ਲੋਕ ਸੱਭਿਅਕ ਹਨ ਅਤੇ ਉਹ ਜਾਣਦੇ ਹਨ ਕਿ ਕੀ ਕਰਨਾ ਹੈ। ਹਰ ਕਿਸੇ ਕੋਲ ਬੋਲਣ ਦਾ ਢੰਗ ਹੁੰਦਾ ਹੈ ਇਸ ਲਈ ਉਸਨੂੰ ਬਾਗੀ ਨਹੀਂ ਕਿਹਾ ਜਾ ਸਕਦਾ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹਰੀਸ਼ ਰਾਵਤ ਨੇ ਪਾਰਟੀ ਹਾਈਕਮਾਨ ਸੋਨੀਆ ਗਾਂਧੀ ਨੂੰ ਪੰਜਾਬ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ ਸੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਨਾਲ ਜੁੜੇ ਮਾਮਲਿਆਂ ‘ਤੇ ਚਰਚਾ ਕੀਤੀ ਅਤੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣ ਦੀ ਅਪੀਲ ਕੀਤੀ। ਰਾਵਤ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਮਨ ਵਿੱਚ ਹੈ ਕਿ ਉਹ ਲੀਡਰਸ਼ਿਪ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਧਿਆਨ ਕੇਂਦਰਤ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣ ਦੀ ਅਪੀਲ ਕਰਨਗੇ।

NO COMMENTS