*ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫਾ*

0
60

ਚੰਡੀਗੜ੍ਹ (ਸਾਰਾ ਯਹਾਂ ਬਿਊਰੋ ਰਿਪੋਰਟ) : ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਮਾਲੀ ਦੇ ਕਸ਼ਮੀਰ ਬਾਰੇ ਬਿਆਨਾਂ ਕਰਕੇ ਸਿੱਧੂ ਤੇ ਕਾਂਗਰਸ ਕਸੂਤੀ ਘਿਰ ਗਈ ਸੀ। ਇਸ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸਿੱਧੂ ਨੂੰ ਚੇਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ ਸਲਾਹਕਾਰਾਂ ਨੂੰ ਹਟਾ ਦੇਣ ਨਹੀਂ ਤਾਂ ਹਾਈਕਮਾਨ ਨੂੰ ਹਟਾਉਣਾ ਪਏਗਾ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਸਲਾਹਕਾਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਮਲਵਿੰਦਰ ਸਿੰਘ ਮਾਲੀ ਵੱਲੋਂ ਅਜਿਹੇ ਕਈ ਬਿਆਨ ਦਿੱਤੇ ਗਏ, ਜਿਸ ਨਾਲ ਹੰਗਾਮਾ ਖੜ੍ਹਾ ਹੋ ਗਿਆ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਹਟਾਉਣ ਲਈ ਕਿਹਾ ਸੀ।

ਮਾਲਵਿੰਦਰ ਸਿੰਘ ਮਾਲੀ ਨੇ ਆਪਣੇ ਅਸਤੀਫੇ ਵਿੱਚ ਕਿਹਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜੰਮੂ -ਕਸ਼ਮੀਰ ਭਾਰਤ ਦਾ ਹਿੱਸਾ ਹੈ, ਪਰ ਧਾਰਾ 370 ਅਤੇ 35ਏ ਦੇ ਬੰਧ ਵਿੱਚ, ਮੇਰਾ ਮੰਨਣਾ ਹੈ ਕਿ ਜਿਸ ਤਰੀਕੇ ਨਾਲ ਉਨ੍ਹਾਂ ਨੂੰ ਹਟਾਇਆ ਗਿਆ ਉਹ ਸੰਵਿਧਾਨ ਦੀ ਉਲੰਘਣਾ ਹੈ।

NO COMMENTS