17,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਨਵੀਂ ਮੁਸੀਬਤ ‘ਚ ਫਸਦੇ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਅਪਸ਼ਬਦ ਬੋਲੇ ਗਏ ਹਨ। ਨਵਜੋਤ ਸਿੱਧੂ ਨੇ ਪ੍ਰੈੱਸ ਕਾਨਫਰੰਸ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਗਾਲ੍ਹਾਂ ਕੱਢੀਆਂ। ਸਿੱਧੂ ਵੱਲੋਂ ਗਾਲ੍ਹਾਂ ਕੱਢਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਸਿੱਧੂ ਨੂੰ ਲੇਬਰ ਕਾਰਡ ਬਣਾਉਣ ਬਾਰੇ ਸਵਾਲ ਪੁੱਛਿਆ ਗਿਆ। ਸਿੱਧੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਲੇਬਰ ਕਾਰਡ ਤੇ ਉਨ੍ਹਾਂ ਦੀ ਸ਼ਹਿਰੀ ਗਰੰਟੀ ਵੱਖਰੀ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਗਾਲ੍ਹਾਂ ਕੱਢੀਆਂ ਗਈਆਂ।
ਨਵਜੋਤ ਸਿੱਧੂ ਨੇ ਹਾਲਾਂਕਿ ਆਪਣੇ ਵੱਲੋਂ ਦਿੱਤੀ ਗਈ ਗਾਲ੍ਹ ‘ਤੇ ਅਜੇ ਤਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਪਰ ਜਿਸ ਤਰ੍ਹਾਂ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ, ਉਸ ‘ਤੇ ਸੋਸ਼ਲ ਮੀਡੀਆ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਜਲਦ ਹੀ ਬਿਆਨ ਜਾਰੀ ਕਰ ਸਕਦੇ ਹਨ।
ਸਿੱਧੂ ਨੇ ਚੰਨੀ ਨੂੰ ਫਿਰ ਘੇਰਿਆ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਪਛਾੜਦੇ ਨਜ਼ਰ ਆਏ ਸਨ। ਨਵਜੋਤ ਸਿੰਘ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਸਿੱਧੂ ਦੇ ਕਰੀਬੀ ਰਹੇ ਸਿਧਾਰਥ ਨੂੰ ਇਹ ਅਹੁਦਾ ਸੌਂਪਿਆ ਗਿਆ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਵੱਲੋਂ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ