
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਨਵਜੋਤ ਸਿੱਧੂ ਦੀ ਹੁਣ ਚੇਂਜ ਲੈਂਡ ਆਫ ਯੂਜ਼ (ਸੀਐਲਯੂ) ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਫਿਜ਼ੀਕਲ ਪੇਸ਼ੀ ਨਹੀਂ ਹੋਏਗੀ। ਉਨ੍ਹਾਂ ਨੂੰ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਸਿਹਤ ਕਾਰਨਾਂ ਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਫਿਜ਼ੀਕਲ ਸੰਮਨ ਕਰਨ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਲੁਧਿਆਣਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ ਸੀ। ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਸਿੱਧੂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ
