*ਨਵਜੋਤ ਸਿੱਧੂ ਨੇ ਮੁੜ ਕੀਤਾ ਵੱਡਾ ‘ਧਮਾਕਾ’, ਬੇਅਦਬੀ ਮਾਮਲੇ ਨੂੰ ਲੈ ਕੇ ਉਠਾਏ ਵੱਡੇ ਸਵਾਲ*

0
62

ਚੰਡੀਗੜ੍ਹ 08,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੜ ਹਮਲਾ ਬੋਲਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਨੇ ਐਡਵੋਕੇਟ ਜਨਰਲ ਤੇ ਡੀਜੀਪੀ ਉੱਪਰ ਦਾ ਕਾਰਗੁਜ਼ਾਰੀ ਨੂੰ ਸ਼ੱਕੀ ਕਰਾਰ ਦਿੱਤਾ ਹੈ।

ਸਿੱਧੂ ਨੇ ਕਿਹਾ ਕਿ ਸਾਬਕਾ ਡੀਜੀਪੀ ਨੂੰ ਮਿਲੀ ਬਲੈਂਕੇਟ ਬੇਲ ਨੂੰ ਲੈ ਕੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਬਲੈਂਕੇਟ ਬੇਲ ਖਿਲਾਫ ਪਟੀਸ਼ਨ ਕਿਉਂ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਛੇ ਮਹੀਨਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਅੱਜ ਛੇ ਮਹੀਨਿਆਂ ਤੋਂ ਇੱਕ ਦਿਨ ਉੱਪਰ ਹੋ ਗਿਆ ਹੈ। ਅੱਜ ਤੱਕ ਨਹੀਂ ਪਤਾ ਰਿਪੋਰਟ ਕਿੱਥੇ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਜਾਂਚ ਲਈ ਹੁਣ ਤੱਕ ਤਿੰਨ ਐਸਆਈਟੀ ਬਣੀਆਂ ਪਰ ਅੱਜ ਤੱਕ ਇਨਸਾਫ ਨਹੀਂ ਮਿਲ ਸਕਿਆ। ਸਿੱਧੂ ਨੇ ਡਰੱਗ ਮਾਫੀਆ ਨੂੰ ਲੈ ਕੇ ਵੀ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਐਸਟੀਐਫ ਦੀ ਰਿਪੋਰਟ ਨੂੰ ਜਨਤਕ ਕਿਉਂ ਨਹੀਂ ਕੀਤਾ ਜਾਂਦਾ, ਸਰਕਾਰ ਨੂੰ ਕਿਸ ਦਾ ਡਰ ਹੈ। ਸਿੱਧੂ ਨੇ ਕਿਹਾ ਕਿ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਮੇਰਾ ਕੋਈ ਹੱਥ ਨਹੀਂ।

ਦੱਸ ਦਈਏ ਕਿ ਨਵਜੋਤ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰ ਰਹੇ ਹਨ। ਉਨ੍ਹਾਂ ਨੇ ਐਤਵਾਰ ਨੂੰ ਵੀ ਲਗਾਤਾਰ ਟਵੀਟ ਕਰਕੇ ਵੱਡੇ ਸਵਾਲ ਉਠਾਏ ਸਨ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਹਮਲਾਵਰ ਹਨ ਪਰ ਸਰਕਾਰ ਵੱਲੋਂ ਇਸ ਬਾਰੇ ਕੋਈ ਪ੍ਰਤੀਕਰਮ ਨਹੀਂ ਆ ਰਿਹਾ।

NO COMMENTS